ਹਵਾਈ ਅੱਡੇ ‘ਤੇ ਹੋਈ ਹੈਰਾਨੀਜਨਕ ਘਟਨਾ ; ਯਾਤਰੀ ਨੇ ਅਜਿਹੀ ਥਾਂ ਲੁਕੋਇਆ ਕਰੋੜਾਂ ਦਾ ਸੋਨਾ ਕਿ…

ਹਵਾਈ ਅੱਡੇ ‘ਤੇ ਅਕਸਰ ਹੀ ਯਾਤਰੀਆਂ ਤੋਂ ਕੁਝ ਅਜਿਹੀਆਂ ਚੀਜ਼ਾਂ ਬਰਾਮਦ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ। ਜ਼ਿਆਦਾਤਰ ਲੋਕ ਨਾਜਾਇਜ਼ ਢੰਗ ਨਾਲ ਸੋਨਾ ਲਿਆਉਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨੂੰ ਉਹ ਹੈਰਾਨੀਜਨਕ ਢੰਗ ਨਾਲ ਲੁਕਾ ਕੇ ਲਿਆਉਂਦੇ ਹਨ।

ਅਜਿਹਾ ਹੀ ਇਕ ਮਾਮਲਾ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਸਾਹਮਣੇ ਆਇਆ ਹੈ, ਜਿੱਥੇ ਇਕ ਯਾਤਰੀ ਕੋਲੋਂ 6.3 ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ, ਜੋ ਕਿ ਉਸ ਨੇ ਆਪਣੇ ਬੂਟਾਂ ‘ਚ ਲੁਕੋਇਆ ਹੋਇਆ ਸੀ। ਇਸ ਮਗਰੋਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਉਕਤ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸੋਨੇ ਦੀ ਸਮੱਗਲਿੰਗ ਕਰਨ ਵਾਲੇ ਇਕ ਗਿਰੋਹ ਦੇ ਸ਼ੱਕੀ ਖਰੀਦਦਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਦੇ ਆਧਾਰ ‘ਤੇ ਰੈਵੇਨਿਊ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਬੈਂਕਾਕ ਤੋਂ ਆਏ ਇਕ ਯਾਤਰੀ ਨੂੰ ਚੈਕਿੰਗ ਲਈ ਰੋਕਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੂਟਾਂ ‘ਚ ਲੁਕੋਇਆ ਗਿਆ 6.7 ਕਿੱਲੋਗ੍ਰਾਮ ਸੋਨਾ ਬਰਾਮਦ ਹੋਇਆ।

ਉਨ੍ਹਾਂ ਅੱਗੇ ਦੱਸਿਆ ਕਿ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ 6.3 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਅਗਲੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

By Rajeev Sharma

Leave a Reply

Your email address will not be published. Required fields are marked *