ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਰਾਤ ਵੇਲੇ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6°C ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ। 28 ਤੋਂ 30 ਅਕਤੂਬਰ ਦੇ ਵਿਚਕਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 29 ਅਤੇ 30 ਅਕਤੂਬਰ ਨੂੰ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਮੌਸਮ ਵਿੱਚ ਆਰਜ਼ੀ ਤੌਰ ‘ਤੇ ਬਦਲਾਅ ਆਵੇਗਾ।

ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਠੰਢ ਵਿੱਚ ਵਾਧਾ ਹੋਵੇਗਾ। ਹਾਲਾਂਕਿ, ਮੌਸਮ ਵਿਭਾਗ ਦੀ ਮੌਜੂਦਾ ਭਵਿੱਖਬਾਣੀ ਵਿੱਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਤਾਪਮਾਨ ਵਿੱਚ ਕਿੰਨੀ ਗਿਰਾਵਟ ਆਵੇਗੀ। ਨਵੰਬਰ ਵਿੱਚ ਠੰਢ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *