ਵਿਦੇਸ਼ ਤੋਂ ਪਰਤੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕਮਰੇ ਦੇ ਅੰਦਰਲਾ ਹਾਲ ਵੇਖ ਮਾਂ ਦੀਆਂ ਨਿਕਲੀਆਂ ਧਾਹਾਂ

ਹਾਜੀਪੁਰ -ਹਾਜੀਪੁਰ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਸੰਧਵਾਲ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਸਾਨੂੰ ਜਿਵੇਂ ਹੀ ਸੂਚਨਾ ਮਿਲੀ ਕਿ ਪਿੰਡ ਸੰਧਵਾਲ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ ਤਾਂ ਏ. ਐੱਸ. ਆਈ. ਰਾਕੇਸ਼ ਕੁਮਾਰ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਲੋਕਾਂ ਦੇ ਸਹਿਯੋਗ ਨਾਲ ਪੱਖੇ ਨਾਲ ਲਟਕ ਰਹੀ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

ਮ੍ਰਿਤਕ ਦੀ ਮਾਤਾ ਸੁਸ਼ਮਾ ਰਾਣੀ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਸੰਧਵਾਲ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਮੇਰਾ ਲੜਕਾ ਰਾਹੁਲ ਕੋਂਡਲ (22) ਪੁੱਤਰ ਕੁਲਦੀਪ ਸਿੰਘ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਘਰ ਪਰਤਿਆ ਸੀ ਜੋ ਡਿਪ੍ਰੈਸ਼ਨ ’ਚ ਰਹਿੰਦਾ ਸੀ। ਅੱਜ ਸਵੇਰੇ ਉੱਠ ਕੇ ਰਾਹੁਲ ਸੈਰ ਕਰਕੇ ਆਇਆ ਅਤੇ ਆਪਣੇ ਕਮਰੇ ’ਚ ਚਲਾ ਗਿਆ। ਜਦੋਂ ਉਸ ਦੀ ਮਾਤਾ ਉਸ ਨੂੰ ਦਵਾਈ ਦੇਣ ਲਈ ਗਈ ਤਾਂ ਵੇਖਿਆ ਅੰਦਰੋਂ ਦਰਵਾਜ਼ਾ ਬੰਦ ਸੀ ਅਤੇ ਰਾਹੁਲ ਕੋਈ ਆਵਾਜ਼ ਵੀ ਨਹੀਂ ਦੇ ਰਿਹਾ ਸੀ। ਆਂਢ-ਗੁਆਂਢ ਦੇ ਲੋਕਾਂ ਦੇ ਸਹਿਯੋਗ ਨਾਲ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਵੇਖਿਆ ਰਾਹੁਲ ਕਮਰੇ ਦੀ ਛੱਤ ਨਾਲ ਲੱਗੇ ਪੱਖੇ ਨਾਲ ਲਟਕ ਰਿਹਾ ਸੀ। ਹਾਜੀਪੁਰ ਪੁਲਸ ਨੇ ਮਾਤਾ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *