ਚੰਡੀਗੜ੍ਹ, 24 ਫਰਵਰੀ : ਪੰਜਾਬ ਵਿਧਾਨ ਸਭਾ ਸੈਸ਼ਨ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕਰਕੇ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅੱਜ, ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜੋ ਅਕਾਲ ਚਲਾਣਾ ਕਰ ਗਏ ਹਨ।”
ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਸੈਸ਼ਨ ਵਿਚ ਵਿਰੋਧੀ ਧਿਰਾਂ ਵਲੋਂ ਰੱਖੇ ਗਏ ਸਵਾਲਾਂ ਦੇ ਜਵਾਬ ਦਿਤੇ ਗਏ। ਪਹਿਲੀ ਵਾਰ ਪੰਜਾਬ ਵਵਿਧਾਨ ਸਭਾ ਵਿਚ ਪਹਿਲੀ ਵਾਰ ਇਕ ਘੰਟੇ ਦਾ ਜ਼ੀਰੋ ਆਵਰ ਹੋਇਆ। ਅੱਜ ਵਿਰੋਧੀ ਧਿਰਾਂ ਕੋਲ ਵੀ ਕੁਝ ਨਹੀਂ ਸੀ ਕਹਿਣ ਨੂੰ।
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਅਜਿਹਾ ਕੋਈ ਮੁੱਦਾ ਨਹੀਂ ਜਿਸ ‘ਤੇ ਕੰਮ ਨਾ ਹੋ ਰਿਹਾ ਹੋਵੇ। ਪੰਜਾਬ ਸਰਕਾਰ ਸਾਰੇ ਮੁੱਦਿਆਂ ‘ਤੇ ਕੰਮ ਕਰ ਰਹੀ ਹੈ।
