ਕੱਲ ਤੋਂ ਪੰਜਾਬ ਵਿੱਚ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ: ਸੌਂਦ

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਵਧੀ ਬਿਜਲੀ ਦੀ ਮੰਗ ਦਰਮਿਆਨ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ 15 ਸਤੰਬਰ ਤੋਂ ਸੂਬੇ ਵਿੱਚ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿੱਜੀ ਬਿਜਲੀ ਪਲਾਂਟਾਂ ਦੀ ਮੁਰੰਮਤ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਪਹਿਲਾਂ ਨਾਲੋਂ ਵੱਧ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ 10 ਘੰਟੇ ਬਿਜਲੀ ਸਪਲਾਈ ਦਿੱਤੇ ਜਾਣ ਦੀ ਵੀ ਗੱਲ ਕਹੀ ਗਈ ਹੈ।

ਇਸ ਸਾਲ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ ਕਰੀਬ 3500 ਮੈਗਾਵਾਟ ਵਧ ਗਈ ਹੈ ਅਤੇ ਇਹ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਉੱਪਰ ਚੱਲ ਰਹੀ ਹੈ। PSPCL ਵੱਲੋਂ ਵੱਖ-ਵੱਖ ਸਰੋਤਾਂ ਤੋਂ ਵੱਧ ਤੋਂ ਵੱਧ ਉਤਪਾਦਨ ਕੀਤਾ ਜਾ ਰਿਹਾ ਹੈ, ਪਰ ਕੋਲੇ ਦੀ ਕਮੀ ਕਾਰਨ ਕੁੱਲ ਉਤਪਾਦਨ 5743 ਮੈਗਾਵਾਟ ਤੱਕ ਹੀ ਪਹੁੰਚਿਆ ਹੈ। ਹਾਲਾਂਕਿ ਪਿਛਲੇ ਦਿਨਾਂ ਨਾਲੋਂ ਉਤਪਾਦਨ ਵਿੱਚ ਵਾਧਾ ਹੋਇਆ ਹੈ, ਪਰ ਮੰਗ ਘੱਟ ਨਹੀਂ ਹੋਈ।

ਮੰਗ ਪੂਰੀ ਕਰਨ ਲਈ PSPCL ਨੂੰ ਕੇਂਦਰੀ ਪੂਲ ਤੋਂ ਵੀ ਬਿਜਲੀ ਲੈਣੀ ਪੈ ਰਹੀ ਹੈ, ਜਿਸ ਕਾਰਨ ਕਈ ਥਾਵਾਂ ’ਤੇ ਕੱਟ ਜਾਰੀ ਹਨ। ਇਸ ਦੌਰਾਨ ਲੁਧਿਆਣਾ ਦੇ ਡਾਇੰਗ ਉਦਯੋਗਪਤੀਆਂ ਨੇ ਬੇਤਰਤੀਬ ਬਿਜਲੀ ਕੱਟਾਂ ਖ਼ਿਲਾਫ਼ ਅੱਜ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਚੌਕ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉੱਥੇ ਹੀ ਕਾਂਗਰਸ ਵੱਲੋਂ ਵੀ ਪਟਿਆਲਾ ਵਿੱਚ PSPCL ਦੇ ਮੁੱਖ ਦਫ਼ਤਰ ਦੇ ਬਾਹਰ ਬਿਜਲੀ ਕੱਟਾਂ ਦੇ ਮੁੱਦੇ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *