ਕਪੂਰਥਲਾ ਤੇ ਫਗਵਾੜਾ ‘ਚ ਦੋ ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, DC ਨੇ ਜਾਰੀ ਕੀਤੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- 15 ਫਰਵਰੀ ਨੂੰ ਦੇਸ਼ਭਰ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਹਾਸ਼ਿਵਰਾਤਰੀ ਮਨਾਈ ਜਾ ਰਹੀ ਹੈ। ਇਸ ਸਬੰਧ ਵਿੱਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਮਿਤੀ 13 ਫਰਵਰੀ ਨੂੰ ਸਬ ਡਿਵੀਜਨ ਫਗਵਾੜਾ ਵਿੱਚ ਅਤੇ 14 ਫਰਵਰੀ ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਸ਼ੋਭਾ ਯਾਤਰਾ ਕੱਢੀਆਂ ਜਾ ਰਹੀਆਂ ਹਨ।

ਇਸੇ ਸਬੰਧ ਵਿਚ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸਬ ਡਿਵੀਜ਼ਨ ਕਪੂਰਥਲਾ ਅਤੇ ਫਗਵਾੜਾ ਵਿੱਚ ਸ਼ੋਭਾ ਯਾਤਰਾ ਦੌਰਾਨ ਸ਼ੋਭਾ ਯਾਤਰਾ ਦੇ ਰੂਟ ਤੇ ਪੈਂਦੀਆਂ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਤੇ Punjab Liquor Licence Rules, 1956 of Rule 37 (9) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਾ ਹੋਇਆ 13 ਫਰਵਰੀ ਨੂੰ ਸਬ ਡਿਵੀਜ਼ਨ ਫਗਵਾੜਾ ਵਿੱਚ ਅਤੇ 14 ਫਰਵਰੀ ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਸ਼ੋਭਾ ਯਾਤਰਾ ਦੌਰਾਨ ਸ਼ੋਭਾ ਯਾਤਰਾ ਦੇ ਰੂਟ ਅਤੇ ਮੀਟ/ਮੱਛੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

By Gurpreet Singh

Leave a Reply

Your email address will not be published. Required fields are marked *