ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਦੇ ਚਾਚਾ ਹਰਭਗਵਾਨ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਪਰੈਲ ਮਹੀਨੇ ਵਿੱਚ ਕੈਨੇਡਾ ਗਿਆ ਸੀ, ਜਿੱਥੇ ਦੋ ਜੁਲਾਈ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਕਰਜ਼ਾ ਚੁੱਕ ਕੇ ਬੇਅੰਤ ਸਿੰਘ ਨੂੰ ਕੈਨੇਡਾ ਦੇ ਸਰੀ ਭੇਜਿਆ ਸੀ। ਬੇਅੰਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਆਪਣੀ ਵਿਧਵਾ ਮਾਤਾ ਮਲਕੀਤ ਕੌਰ ਦਾ ਇਕਲੌਤਾ ਸਹਾਰਾ ਸੀ। ਪੰਚ ਜੀਤ ਸਿੰਘ, ਜਸਪ੍ਰੀਤ ਹੈਪੀ ਅਤੇ ਸੁਖਦੇਵ ਸਿੰਘ ਨੇ ਸੂਬਾ ਤੇ ਕੇਂਦਰ ਸਰਕਾਰ ਤੋਂ ਉਸ ਦੀ ਲਾਸ਼ ਭਾਰਤ ਲਿਆਉਣ ਦੀ ਮੰਗ ਕੀਤੀ।

By Gurpreet Singh

Leave a Reply

Your email address will not be published. Required fields are marked *