ਅੱਜ ਭਾਰਤ ਵਾਪਸ ਆਉਣਗੇ 157 ਨਾਗਰਿਕ, ਫਿਰ ਤੋਂ ਅੰਮ੍ਰਿਤਸਰ ਉੱਤਰੇਗਾ ਤੀਜਾ ਅਮਰੀਕੀ ਜਹਾਜ਼, ਜਾਣੋ ਕਿਹੜੇ ਸੂਬੇ ਦੇ ਕਿੰਨੇ ਹੋਣਗੇ ਡਿਪੋਰਟ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤੀ ਤੋਂ ਬਾਅਦ ਲਗਾਤਾਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਿਸ ਭੇਜਿਆ ਜਾ ਰਿਹਾ ਹੈ। ਇਸ ਤਹਿਤ ਅੱਜ ਤੀਜਾ ਜਹਾਜ਼ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਲੈਂਡ ਹੋਵੇਗਾ। ਜਿਸ ਵਿੱਚ ਤਕਰੀਬਨ 157 ਭਾਰਤੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਤੋਂ 54, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 01 ਨਾਗਰਿਕ ਸ਼ਾਮਲ ਹੈ।

35 ਘੰਟਿਆਂ ਦੇ ਸਫਰ ਤੋਂ ਬਾਅਦ ਅੰਮ੍ਰਿਤਸਰ ਪਹੁੰਚਿਆ ਅਮਰੀਕੀ ਜਹਾਜ਼ਦੱਸਣਯੋਗ ਹੈ ਕਿ ਅਜੇ ਬੀਤੀ ਰਾਤ ਹੀ ਇੱਕ ਜਹਾਜ਼ ਅਮਰੀਕਾ ਤੋਂ ਭਾਰਤ 119 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਜਿਸ ਵਿੱਚ ਪੰਜਾਬ ਦੇ ਕੁੱਲ੍ਹ 67 ਨੌਜਵਾਨ ਸਨ। ਪਿਛਲੇ ਮਹੀਨੇ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਵੱਜੋਂ ਸਹੁੰ ਚੁੱਕਣ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਜਹਾਜ਼ ਸ਼ਨੀਵਾਰ ਰਾਤ ਲੱਗਭਗ 11:55 ਵਜੇ ਹਵਾਈ ਅੱਡੇ ‘ਤੇ ਉਤਰਿਆ। ਅਮਰੀਕੀ ਫੌਜੀ ਜਹਾਜ਼ ਨੇ ਸ਼ੁੱਕਰਵਾਰ ਸਵੇਰੇ ਭਾਰਤੀ ਸਮੇਂ ਅਨੁਸਾਰ ਲੱਗਭਗ 11 ਵਜੇ ਉਡਾਣ ਭਰੀ ਅਤੇ 35 ਘੰਟਿਆਂ ਦੀ ਯਾਤਰਾ ਤੋਂ ਬਾਅਦ, ਸ਼ਨੀਵਾਰ ਨੂੰ ਅੱਧੀ ਰਾਤ 12 ਵਜੇ ਅੰਮ੍ਰਿਤਸਰ ਪਹੁੰਚਿਆ। ਹਾਲਾਂਕਿ, ਜਾਣਕਾਰੀ ਹੈ ਕਿ ਇਸ ਵਾਰ ਵੀ, ਸਾਰੇ ਭਾਰਤੀਆਂ ਨੂੰ ਅਮਰੀਕਾ ਨੇ ਹੱਥਾਂ ਵਿੱਚ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਲਗਾ ਕੇ ਲਿਆਂਦਾ ਹੈ।

5 ਫਰਵਰੀ ਨੂੰ ਆਇਆ ਪਹਿਲਾ ਜਹਾਜ਼

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕੀ ਜਹਾਜ਼ ਭਾਰਤ ਆਇਆ ਸੀ ਜਿਸ ਵਿੱਚ 104 ਭਾਰਤੀ ਨਾਗਰਿਕ ਡਿਪੋਰਟ ਕੀਤੇ ਗਏ ਸਨ। ਜਿਨਾਂ ਵਿੱਚ ਪੰਜਾਬ ਦੇ 30 ਅਤੇ ਹਰਿਆਣਾ ਅਤੇ ਗੁਜਰਾਤ ਦੇ 33-33 ਲੋਕ ਸ਼ਾਮਲ ਸਨ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ 3 ਚੰਡੀਗੜ੍ਹ ਦੇ 2 ਅਤੇ ਉੱਤਰ ਪ੍ਰਦੇਸ਼ ਦੇ ਵੀ 2 ਲੋਕ ਸ਼ਾਮਲ ਸਨ। ਇਨ੍ਹਾਂ ਲੋਕਾਂ ਨੂੰ ਹੱਥਾਂ ਵਿੱਚ ਹਥਕੜੀਆਂ ਅਤੇ ਲੱਤਾਂ ਵਿੱਚ ਬੇੜੀਆਂ ਬੰਨ੍ਹ ਕੇ ਲਿਆਂਦਾ ਗਿਆ ਸੀ।

By nishuthapar1

Leave a Reply

Your email address will not be published. Required fields are marked *