ਅੰਮ੍ਰਿਤਸਰ: ਸ਼੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ SGPC ਨੂੰ ਬੰਬ ਧਮਾਕੇ ਦੀ ਧਮਕੀ ਭਰਾ ਈਮੇਲ ਮਿਲਣ ਦੇ ਮਾਮਲੇ ਨੇ ਸੂਬੇ ‘ਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸੰਬੰਧੀ ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ,
“ਸਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਕਾਇਤ ਮਿਲੀ ਹੈ ਕਿ ਉਨ੍ਹਾਂ ਨੂੰ ਸ਼੍ਰੀ ਹਰਿਮੰਦਰ ਸਾਹਿਬ ‘ਚ ਧਮਾਕੇ ਦੀ ਧਮਕੀ ਵਾਲਾ ਈਮੇਲ ਮਿਲਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।”
ਉਨ੍ਹਾਂ ਕਿਹਾ ਕਿ ਸਾਈਬਰ ਕ੍ਰਾਈਮ ਸੈਲ ਅਤੇ ਹੋਰ ਏਜੰਸੀਆਂ ਦੀ ਮਦਦ ਲੈ ਕੇ ਜਾਂਚ ਚਲ ਰਹੀ ਹੈ। “ਸਾਨੂੰ ਪੂਰਾ ਯਕੀਨ ਹੈ ਕਿ ਜਲਦ ਹੀ ਇਸ ਮਾਮਲੇ ਦੀ ਗੁੱਥੀ ਸੁਲਝਾ ਲਵਾਂਗੇ,” ਉਨ੍ਹਾਂ ਜੋੜਿਆ।
CP ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ “ਇਸ ਮਾਮਲੇ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੁਲਿਸ ਵੱਲੋਂ foolproof ਸੁਰੱਖਿਆ ਕੀਤੀ ਜਾ ਰਹੀ ਹੈ।”
ਫਿਲਹਾਲ, ਪੁਲਿਸ ਅਤੇ SGPC ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਹਰੇਕ ਆਵਾਜਾਈ ‘ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ।
