ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 6 ਪਿਸਤੌਲ ਸਮੇਤ 2 ਤਸਕਰ ਗ੍ਰਿਫਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਜੁੜੇ ਇੱਕ ਸਰਹੱਦੀ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਰਾਹੀਂ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਰਾਮਦ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ, ਜਦਕਿ ਦੋ ਜ਼ਿੰਦਾ ਕਾਰਤੂਸ ਵੀ ਕਬਜ਼ੇ ਵਿੱਚ ਲਏ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਗੈਂਗਸਟਰਾਂ ਨੂੰ ਗੈਰਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਸਨ।

ਪੁਲਸ ਨੇ ਇਸ ਮਾਮਲੇ ਸਬੰਧੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਅਸਲਾ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਅਨੁਸਾਰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਪਹੁੰਚਿਆ ਜਾ ਸਕੇ।

By Gurpreet Singh

Leave a Reply

Your email address will not be published. Required fields are marked *