ਵਾਲੀਬਾਲ ਖਿਡਾਰੀ ਕਤਲ ਮਾਮਲੇ ਚ 2 ਨਾਬਾਲਗਾਂ ਸਣੇ ਤਿੰਨ ਕਾਬੂ !

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਮੰਗਲਵਾਰ ਨੂੰ ਸਰਹਾਲੀ ਕਲਾਂ ਦੀ ਦਾਣਾ ਮੰਡੀ ਵਿੱਚ ਇੱਕ ਨਾਬਾਲਗ ਵਾਲੀਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਸਬੰਧੀ ਪੁਲਿਸ ਨੇ ਕੁੱਲ 13 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਥਾਣਾ ਸਰਹਾਲੀ ਅਤੇ ਥਾਣਾ ਹਰੀਕੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ 2 ਨਾਬਾਲਗਾਂ ਸਣੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਕਤਲ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਪਿਛਲੇ ਮੰਗਲਵਾਰ ਸਰਹਾਲੀ ਕਲਾਂ ਦੀ ਦਾਣਾ ਮੰਡੀ ਵਿੱਚ ਬਿਬੇਕਬੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਠੱਟਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜੋ ਪਹਿਲਾਂ ਉਸ ਨਾਲ ਪੜ੍ਹਦਾ ਸੀ। ਜਿਸ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਿਸ ਨੇ ਕੁੱਲ 13 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ 3 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ।

ਐਸਐਸਪੀ ਨੇ ਕਿਹਾ ਕਿ ਇਸ ਕਤਲ ਦਾ ਮੁੱਖ ਕਾਰਨ ਸਕੂਲ ਸਮੇਂ ਦੌਰਾਨ ਹੋਈ ਦੁਸ਼ਮਣੀ ਦੱਸੀ ਜਾ ਰਹੀ ਹੈ, ਪਰ ਪੁਲਿਸ ਸੱਚਾਈ ਤੱਕ ਪਹੁੰਚਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਹਾਲੀ ਅਤੇ ਹਰੀਕੇ ਥਾਣਿਆਂ ਦੇ ਪੁਲਿਸ ਮੁਖੀਆਂ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕਤਲ ਵਿੱਚ ਵਰਤੀ ਗਈ ਦਾਤਰੀ ਅਤੇ ਲੋਹੇ ਦੀ ਰਾਡ ਬਰਾਮਦ ਕੀਤੀ ਹੈ।ਉਨ੍ਹਾਂ ਦੱਸਿਆ ਕਿ ਕਤਲ ਕੇਸ ਵਿੱਚ ਨਾਮਜ਼ਦ ਦੋ ਦੋਸ਼ਈ ਨਾਬਾਲਗ ਹਨ, ਜਿਨ੍ਹਾਂ ਨੂੰ ਬਾਲ ਸੁਧਾਰ ਘਰ ਭੇਜਿਆ ਜਾਵੇਗਾ, ਜਦੋਂਕਿ ਤੀਜੇ ਦੀ ਪਛਾਣ ਜਗਲੀਨ ਸਿੰਘ ਉਰਫ਼ ਹਰਨੂਰ ਗੋਲਾਂ ਪੁੱਤਰ ਦਵਿੰਦਰ ਸਿੰਘ ਉਰਫ਼ ਸੁਰਜਨ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ, ਜੋ ਕਿ ਲਗਭਗ ਡੇਢ ਮਹੀਨਾ ਪਹਿਲਾਂ 18 ਸਾਲ ਦਾ ਹੋ ਗਿਆ ਸੀ।

ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮ੍ਰਿਤਕ ਬਿਬੇਕਬੀਰ ਸਿੰਘ ਦੀ ਲਾਸ਼ ਅੱਜ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ, ਜਿਨ੍ਹਾਂ ਨੇ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ।

By Gurpreet Singh

Leave a Reply

Your email address will not be published. Required fields are marked *