ਟਾਂਡਾ ਉੜਮੁੜ – ਟਾਂਡਾ ਪੁਲਸ ਦੀ ਟੀਮ ਨੇ 2 ਭਰਾਵਾਂ ਸਮੇਤ 3 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਜੀ ਅਗਵਾਈ ਵਿਚ ਏ.ਐੱਸ.ਆਈ ਸਰਬਜੀਤ ਸਿੰਘ ਦੀ ਟੀਮ ਵੱਲੋਂ ਜਦੋਂ ਬਾਬਕ ਕੰਧਾਲਾ ਜੱਟਾਂ ਰੋਡ ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਪਾਸੋਂ ਟਾਂਡਾ ਪੁਲਸ ਨੇ 54 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਹੀ ਏ.ਐਸ.ਆਈ ਰਾਜਵਿੰਦਰ ਸਿੰਘ ਦੀ ਟੀਮ ਪਿੰਡ ਪਿੰਡੀ ਖੈਰ ਅਵਾਨ ਘੋੜੇ ਸ਼ਾਹ ਸੜਕ ‘ਤੇ ਕਾਬੂ ਕੀਤੇ ਗਏ ਮਨਪ੍ਰੀਤ ਸਿੰਘ ਅਤੇ ਸੁਖਵਿੰਦਰ ਕੁਮਾਰ ਦੋਨੋਂ ਪੁੱਤਰਾਨ ਰਮੇਸ਼ ਕੁਮਾਰ ਵਾਸੀ ਅਵਾਨ ਘੋੜੇ ਸ਼ਾਹ ਪਾਸੋਂ 216 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਤਿੰਨੋਂ ਵਿਅਕਤੀਆਂ ਖਿਲਾਫ ਐਨ.ਡੀ.ਪੀਐਸ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਲਿਆ ਹੈ।
