ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

ਚੰਡੀਗੜ੍ਹ :- ਅੱਜ ਪੰਜਾਬ ਵਿੱਚ ਕਾਂਗਰਸ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦਾ ਆਖਰੀ ਦਿਨ ਹੈ। ਦੱਸ ਦਈਏ ਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ 31 ਜੁਲਾਈ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾਨ ਕਰਕੇ ਵਰਕਰਾਂ ਦੀ ਨਬਜ਼ ਟਟੋਲ ਰਹੇ ਅਤੇ ਅਖੀਰ ਆਪਣੀ ਰਿਪੋਰਟ ਹਾਈਕਮਾਂਡ ਨੂੰ ਸੌਂਪਣਗੇ। ਅੱਜ ਆਖਰੀ ਦਿਨ ਦੋ ਸਮਾਗਮ ਹੋਣਗੇ, ਪਹਿਲਾ ਮਲੇਰਕੋਟਲਾ ਵਿੱਚ ਅਤੇ ਦੂਜਾ ਸ਼ਾਮ ਨੂੰ ਖੰਨਾ ਵਿੱਚ। ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੋਵਾਂ ਸਮਾਗਮਾਂ ਵਿੱਚ ਸ਼ਾਮਲ ਹੋਣਗੇ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ।

ਪਰ ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਸੂਬੇ ਦੇ ਜਿਸ ਵੀ ਜ਼ਿਲ੍ਹੇ ‘ਚ ਪ੍ਰੋਗਰਾਮ ਕੀਤਾ ਹੈ ਉੱਥੇ ਹੀ ਉਨ੍ਹਾਂ ਨੂੰ ਚੰਨੀ ਦੇ ਸਮਰਥਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਦੇਖਦੇ ਹੋਏ ਅੱਜ ਮਲੇਰਕੋਟਲਾ ਅਤੇ ਖੰਨਾ ਵਿੱਚ ਵੀ ਚੰਨੀ ਧੜੇ ਵੱਲੋਂ ਨਾਅਰੇਬਾਜ਼ੀ ਕੀਤੇ ਜਾਣ ਦੀ ਸੰਭਾਵਨਾ ਹੈ। ਖੰਨਾ ਵਿੱਚ, ਚੰਨੀ ਧੜੇ ਦੇ ਸਮਰਥਕਾਂ ਨੇ ਕਾਂਗਰਸੀ ਵਰਕਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਪੀਲ ਕਰਦੇ ਹੋਏ ਵੱਡੇ-ਵੱਡੇ ਹੋਰਡਿੰਗ ਲਗਾਏ ਹਨ। ਨਤੀਜੇ ਵਜੋਂ, ਇਹ ਮੰਨਿਆ ਜਾ ਰਿਹਾ ਹੈ ਕਿ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਨੂੰ ਖੰਨਾ ਵਿੱਚ ਚੰਨੀ ਸਮਰਥਕਾਂ ਵੱਲੋਂ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਨ੍ਹਾਂ ਦੌਰਿਆਂ ਨੂੰ ਲੈ ਕੇ ਭੁਪੇਸ਼ ਬਘੇਲ ਨੇ ਕਿਹਾ ਕਿ ਇਸ ਵੇਲੇ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੋਆਬਾ ਅਤੇ ਮਾਝਾ ਵਿੱਚ ਮੀਟਿੰਗਾਂ ਤੋਂ ਬਾਅਦ, ਹਰੇਕ ਵਿਧਾਨ ਸਭਾ ਹਲਕੇ ਵਿੱਚ ਵੀ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਹਾਲਾਂਕਿ ਇਸ ਦੌਰਾਨ ਉਹ ਸਪਸ਼ਟ ਕਰ ਚੁੱਕੇ ਹਨ ਕਿ ਇਸ ਵਾਰ 50% ਸੀਟਾਂ ਨੌਜਵਾਨ ਉਮੀਦਵਾਰਾਂ ਨੂੰ ਦਿੱਤੀਆਂ ਜਾਣਗੀਆਂ।

By Gurpreet Singh

Leave a Reply

Your email address will not be published. Required fields are marked *