ਪੰਜਾਬ ‘ਚ ਅੱਜ ਟੋਲ ਪਲਾਜ਼ੇ ਰਹਿਣਗੇ ਫਰੀ, ਵਾਹਨ ਚਾਲਕਾਂ ਤੋਂ ਨਹੀਂ ਵਸੂਲਣ ਦਿੱਤਾ ਜਾਵੇਗਾ ਟੋਲ

ਚੰਡੀਗੜ੍ਹ/ਲੁਧਿਆਣਾ  : ਪੰਜਾਬ ‘ਚ ਅੱਜ ਚਾਰ ਘੰਟਿਆਂ ਲਈ ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਟੋਲ ਪਲਾਜ਼ੇ ਫ਼ਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਲਾਡੋਵਾਲ ਟੋਲ ਪਲਾਜ਼ੇ ‘ਤੇ ਵੀ ਧਰਨਾ ਦਿੱਤਾ ਜਾਵੇਗਾ।

ਦਰਅਸਲ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਵਲੋਂ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ 11 ਵਜੇ ਤੋਂ 3 ਵਜੇ ਤੱਕ ਲਾਡੋਵਾਲ ਟੋਲ ਪਲਾਜ਼ਾ ਵਿਖੇ ਧਰਨਾ ਲਾਇਆ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚੇ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਟੋਲ ਪਲਾਜ਼ਾ ‘ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਵਸੂਲ ਨਹੀਂ ਕਰਨ ਦਿੱਤਾ ਜਾਵੇਗਾ।

ਮੋਰਚੇ ਦੇ ਮੈਂਬਰਾਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਅੱਜ ਕੌਮੀ ਇਨਸਾਫ਼ ਮੋਰਚੇ ਅਤੇ ਉਨ੍ਹਾਂ ਦੇ ਸਹਿਯੋਗੀ ਮੈਂਬਰਾਂ ਵਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਧਰਨੇ ਲਾਏ ਜਾ ਰਹੇ ਹਨ।



 

By Gurpreet Singh

Leave a Reply

Your email address will not be published. Required fields are marked *