ਨੈਸ਼ਨਲ ਟਾਈਮਜ਼ ਬਿਊਰੋ :- ਹਿਮਾਚਲ ਪ੍ਰਦੇਸ਼ ‘ਚ ਮੋਹਲੇਧਾਰ ਮੀਂਹ ਦਾ ਕਹਿਰ ਜਾਰੀ ਹੈ। ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੋਮਵਾਰ ਸਵੇਰੇ ਸ਼ਿਮਲਾ ਦੇ ਭੱਟਾਕੁਫਰ ਮਾਠੂ ਕਾਲੋਨੀ ‘ਚ ਇਕ 5 ਮੰਜ਼ਿਲਾ ਇਮਾਰਤ ਡਿੱਗ ਗਿਆ। ਸ਼ੁਕਰ ਹੈ ਕਿ ਇਸ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਕਿਉਂਕਿ ਇਸ ਇਮਾਰਤ ਨੂੰ ਬੀਤੀ ਰਾਤ ਪਹਿਲਾਂ ਹੀ ਖ਼ਾਲੀ ਕਰਵਾ ਦਿੱਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਫੋਰਲੇਨ ਨਿਰਮਾਣ ਕਾਰਨ ਭਵਨ ਦੇ ਹੇਠਾਂ ਵੱਡੀਆਂ-ਵੱਡੀਆਂ ਤਰੇੜਾਂ ਆ ਗਈਆਂ ਸਨ।
ਸੋਮਵਾਰ ਸਵੇਰੇ ਇਹ ਇਮਾਰਤ ਡਿੱਗ ਗਈ। ਇਸ ਦੇ ਨਾਲ ਲੱਗਦੀਆਂ ਦੂਜੀਆਂ ਇਮਾਰਤਾਂ ਦੇ ਵੀ ਡਿੱਗਣ ਦਾ ਖ਼ਤਰਾ ਮੰਡਰਾ ਰਿਹਾ ਹੈ। ਜ਼ਮੀਨ ਖਿਸਕਣ ਅਤੇ ਭਵਨ ਡਿੱਗਣ ਦੀ ਘਟਨਾ ਤੋਂ ਬਾਅਦ ਲੋਕ ਕਾਫ਼ੀ ਡਰੇ ਹੋਏ ਹਨ। ਕੁਝ ਲੋਕ ਆਪਣੇ ਘਰਾਂ ਨੂੰ ਖ਼ਾਲੀ ਕਰ ਰਹੇ ਹਨ। ਮੋਹਲੇਧਾਰ ਮੀਂਹ ਦੀ ਸਥਿਤੀ ਨੂੰ ਦੇਖਦੇ ਹੋਏ ਹੜ੍ਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।