ਅਫ਼ਗ਼ਾਨਿਸਤਾਨ ਨਾਲ ਵਪਾਰਕ ਸਾਂਝ ਵਧੀ:160 ਟਰੱਕਾਂ ਨੂੰ ਭਾਰਤ ਵਿੱਚ ਦਾਖਲ ਹੋਣ ਦੀ ਇਜਾਜ਼ਤ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਅਫ਼ਗਾਨੀ ਹਮਰੁਤਬਾ ਆਮਿਰ ਖ਼ਾਨ ਮੁੱਤਕੀ ਨਾਲ ਮੁਲਾਕਾਤ ਦੇ ਇਕ ਦਿਨ ਬਾਅਦ ਹੀ ਭਾਰਤ ਨੇ ਅਫ਼ਗ਼ਾਨਿਸਤਾਨ ਨਾਲ ਵਪਾਰਕ ਸਾਂਝ ਵਧਾਉਂਦੇ ਹੋਏ 160 ਟਰੱਕਾਂ ਨੂੰ ਭਾਰਤ ‘ਚ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਟਰੱਕ ਡਰਾਈ ਫਰੂਟ ਵਰਗਾ ਸਾਮਾਨ ਲੈ ਕੇ ਅਟਾਰੀ ਬਾਰਡਰ ਰਾਹੀਂ ਭਾਰਤ ‘ਚ ਦਾਖ਼ਲ ਹੋਣਗੇ।

ਭਾਰਤ ਭਾਵੇਂ ਕਿ ਤਾਲਿਬਾਨ ਸਰਕਾਰ ਨੂੰ ਅਧਿਕਾਰਕ ਤੌਰ ‘ਤੇ ਮਾਨਤਾ ਨਹੀਂ ਦਿੰਦਾ, ਪਰ ਭਾਰਤ ਦਾ ਇਹ ਕਦਮ ਰਾਜਨੀਤਿਕ ਅਤੇ ਵਪਾਰਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੌਜੂਦਾ ਹਾਲਾਤਾਂ ਦੇ ਬਾਵਜੂਦ ਭਾਰਤ ਦੱਖਣੀ ਏਸ਼ੀਆ ਵਿੱਚ ਅਫ਼ਗਾਨਿਸਤਾਨ ਦਾ ਸਭ ਤੋਂ ਵੱਡਾ ਨਿਰਯਾਤ ਬਾਜ਼ਾਰ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਸਾਲਾਨਾ ਲਗਭਗ 1 ਬਿਲੀਅਨ ਡਾਲਰ ਦਾ ਵਪਾਰ ਹੁੰਦਾ ਹੈ।

ਜ਼ਿਕਰੋਯਗ ਹੈ ਕਿ ਅਟਾਰੀ ਇੰਟੀਗ੍ਰੇਟਿਡ ਚੈੱਕ ਪੋਸਟ ਨੂੰ 22 ਅਪ੍ਰੈਲ ਨੂੰ ਪਹਿਲਗਾਮ ‘ਚ ਹੋਏ ਆਤੰਕੀ ਹਮਲੇ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਅਫ਼ਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਉਤਪਾਦ ਦੀ ਸਪਲਾਈ ਰੁਕ ਗਈ ਸੀ। 16 ਮਈ ਨੂੰ 5 ਅਫ਼ਗਾਨ ਟਰੱਕਾਂ ਨੂੰ ਇਜਾਜ਼ਤ ਦੇ ਕੇ ਅਟਾਰੀ ‘ਤੇ ਆਪਣਾ ਸਮਾਨ ਉਤਾਰਨ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਇਹ ਟਰੱਕ ਡਰਾਈ ਫਰੂਟ ਲੈ ਕੇ ਇੱਥੇ ਪਹੁੰਚੇ ਸਨ।

By Gurpreet Singh

Leave a Reply

Your email address will not be published. Required fields are marked *