ਜ਼ੀਰਾ- ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਦੇ ਪਿੰਡ ਸ਼ਾਹ ਅਬੂ ਬੁੱਕਰ ਦੇ ਇਕ ਨੌਜਵਾਨ ਗੁਰਵਿੰਦਰ ਪਾਲ ਸਿੰਘ ਜੋ ਕਿ ਰੋਜ਼ੀ-ਰੋਟੀ ਅਤੇ ਚੰਗੇ ਭਵਿੱਖ ਦੀ ਆਸ ’ਚ ਅਮਰੀਕਾ ਗਿਆ ਸੀ, ਦੀ ਬੀਤੇ ਦਿਨੀਂ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਮਿਲੀ ਹੈ।
ਅਮਰੀਕਾ ’ਚ ਟਰੰਪ ਸਰਕਾਰ ਬਣਨ ਮਗਰੋਂ ਡੰਕੀ ਰਾਹੀਂ ਗਏ ਨੌਜਵਾਨਾਂ ਨੂੰ ਹਿਰਾਸਤ ’ਚ ਲੈ ਕੇ ਵਾਪਸ ਭੇਜਿਆ ਜਾਣ ਲੱਗਾ ਤਾਂ ਗੁਰਵਿੰਦਰ ਪਾਲ ਸਿੰਘ ਲੁਕ-ਛੁਪ ਕੇ ਰਿਹਾ ਅਤੇ ਉਸ ਤੋਂ ਬਾਅਦ ਉਸ ਨੇ ਲਾਇਸੈਂਸ ਬਣਵਾ ਕੇ ਡਰਾਈਵਿੰਗ ਕਰਨੀ ਸ਼ੁਰੂ ਕਰ ਦਿੱਤੀ। ਅਜੇ ਚਾਰ-ਪੰਜ ਮਹੀਨੇ ਹੀ ਹੋਏ ਸਨ ਕਿ ਹਾਦਸੇ ’ਚ ਉਸ ਦੀ ਮੌਤ ਹੋ ਗਈ ਹੈ।
ਨੌਜਵਾਨ ਦੀ ਮੌਤ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੋ ਬੁਰਾ ਹਾਲ ਹੈ ਤੇ ਉਨ੍ਹਾਂ ਨੇ ਨੇ ਸਮਾਜਸੇਵੀ ਸੰਸਥਾਵਾਂ ਅਤੇ ਕੇਂਦਰ ਸਰਕਾਰ ਅੱਗੇ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।
