ਫ਼ਰੀਦਕੋਟ, ਨੈਸ਼ਨਲ ਟਾਈਮਜ਼ ਬਿਊਰੋ:- ਕੋਟਕਪੂਰਾ ਰੋਡ ਉੱਤੇ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਵਿੱਚ ਤੇਜ਼ ਰਫਤਾਰ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਸੇਮ ਨਾਲੇ ਵਿੱਚ ਡਿੱਗ ਗਈ। ਹਾਦਸੇ ਸਮੇਂ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜਖ਼ਮੀ ਹੋਏ ਹਨ। ਲੋਕਾਂ ਦੀ ਮਦਦ ਨਾਲ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ।
ਦਰਦਨਾਕ ਸੜਕ ਹਾਦਸਾ: ਸਵਾਰੀਆਂ ਭਰੀ ਬੱਸ ਦੀ ਟਰੱਕ ਨਾਲ ਟੱਕਰ, ਕਈ ਮੌਤਾਂ
