ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਵਿਵਹਾਰ ਸ਼ਰਮਨਾਕ, ਸਰਕਾਰ ਜਵਾਬ ਦੇਵੇ: ਗੁਰਜੀਤ ਸਿੰਘ ਔਜਲਾ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਵਿਵਹਾਰ ਸ਼ਰਮਨਾਕ, ਸਰਕਾਰ ਜਵਾਬ ਦੇਵੇ: ਗੁਰਜੀਤ ਸਿੰਘ ਔਜਲਾ

ਚੰਡੀਗੜ੍ਹ (ਨੈਸ਼ਨਲ ਟਾਈਮਜ਼ ): ਅਮਰੀਕੀ ਸਰਕਾਰ ਨੇ ਹਾਲ ਹੀ ਵਿਚ ਗੈਰ-ਕਾਨੂੰਨੀ ਤੌਰ ‘ਤੇ ਪਹੁੰਚੇ ਭਾਰਤੀਆਂ ਨੂੰ ਵਾਪਸ ਦੇਸ਼ ਭੇਜ ਦਿੱਤਾ ਹੈ। 5 ਫਰਵਰੀ ਨੂੰ, ਅਮਰੀਕੀ ਫੌਜੀ ਜਹਾਜ਼ ਸੀ-17 ਗਲੋਬਮਾਸਟਰ ਰਾਹੀਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ। ਜਿਸ ਤੋਂ ਬਾਅਦ ਸਿਆਸੀ ਪਾਰਟੀਆਂ ਵੱਲੋਂ ਜਿਸ ਤਰੀਕੇ ਨਾ ਡਿਪੋਰਟ ਕੀਤਾ ਹੈ ਉਸਦਾ ਵਿਰੋਧ ਕੀਤਾ ਗਿਆ ਹੈ।

ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ‘ਤੇ ਕਿਹਾ “ਕੱਲ੍ਹ ਜਹਾਜ਼ ਅੰਮ੍ਰਿਤਸਰ ਵਿੱਚ ਉਤਰਿਆ। ਜਿਸ ਤਰ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਵਿੱਚ ਹੱਥਕੜੀਆਂ ਲੱਗੀਆਂ ਹੋਈਆਂ ਹਨ, ਉਹ ਸ਼ਰਮਨਾਕ ਹਨ। ਇਹ ਸਰਕਾਰ ਦੀ ਅਸਫਲਤਾ ਹੈ”

ਉਨ੍ਹਾਂ ਨੇ ਸਰਕਾਰ ‘ਤੇ ਸਵਾਲ ਚੁੱਕਦੇ ਕਿਹਾ ਕਿ “ਅਸੀਂ ਸਰਕਾਰ ਤੋਂ ਇਸ ਬਾਰੇ ਜਵਾਬ ਮੰਗੇ ਹਨ। ਸਰਕਾਰ ਨੇ ਇਸ ਵੱਲ ਧਿਆਨ ਕਿਉਂ ਨਹੀਂ ਦਿੱਤਾ?”

By nishuthapar1

Leave a Reply

Your email address will not be published. Required fields are marked *