ਜਲੰਧਰ ਦੇ ਭਰਾਗੋਂ ਕੈਂਪ ‘ਚ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ‘ਚ 2 ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ

ਜਲੰਧਰ- ਬੀਤੀ ਰਾਤ ਜਲੰਧਰ ਦੇ ਭਾਰਗੋ ਕੈਂਪ ‘ਚ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ‘ਚ ਥਾਣਾ ਭਾਰਗੋ ਕੈਂਪ ਦੀ ਟੀਮ ਨੇ ਕਮਿਸ਼ਨਰ ਆਫ਼ ਪੁਲਸ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਤੇਜ਼ ਅਤੇ ਸ਼ਲਾਘਾਯੋਗ ਕਾਰਵਾਈ ਕਰਦਿਆਂ ਕਤਲ ਮਾਮਲੇ ਨੂੰ ਕੁੱਝ ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ। ਇਸ ਕਾਰਵਾਈ ਦੀ ਦੇਖ-ਰੇਖ ਮਨਪ੍ਰੀਤ ਸਿੰਘ ਢਿੱਲੋਂ (ਡੀ.ਸੀ.ਪੀ ਇਨਵੈਸਟੀਗੇਸ਼ਨ), ਹਰਿੰਦਰ ਸਿੰਘ ਗਿੱਲ ( ਏ.ਡੀ.ਸੀ.ਪੀ-2 ਸਿਟੀ), ਸਰਵਣਜੀਤ ਸਿੰਘ (ਏ.ਸੀ.ਪੀ ਵੈਸਟ) ਅਤੇ ਸੁਖਜੀਤ ਸਿੰਘ (ਐੱਸ.ਐੱਚ.ਓ. ਭਾਰਗੋ ਕੈਂਪ) ਵਲੋਂ ਕੀਤੀ ਗਈ। ਕਾਰਵਾਈ ਦੌਰਾਨ ਪੁਲਸ ਨੇ ਥਾਣਾ ਭਾਰਗੋ ਕੈਂਪ ਦੇ ਖੇਤਰ ‘ਚ ਹੋਏ ਕਤਲ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਕਰ ਲਿਆ ਹੈ

ਕਮਿਸ਼ਨਰ ਆਫ਼ ਪੁਲਸ ਧਨਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵਿਪਨ ਕੁਮਾਰ ਪੁੱਤਰ ਚਰਨ ਦਾਸ ਵਾਸੀ ਮਕਾਨ ਨੰਬਰ 625, ਨਜ਼ਦੀਕ ਸਿਵਲ ਡਿਸਪੈਂਸਰੀ, ਟਾਹਲੀ ਵਾਲਾ ਚੌਂਕ, ਭਾਰਗੋ ਕੈਂਪ ਦੀ ਸ਼ਿਕਾਇਤ ‘ਤੇ  ਮੁਕੱਦਮਾ ਨੰਬਰ 107, ਮਿਤੀ 14.07.2025 ਨੂੰ ਧਾਰਾਵਾਂ 103(1), 191(3), ਅਤੇ 190 ਬੀਐੱਨਐੱਸ ਅਧੀਨ ਥਾਣਾ ਭਾਰਗੋ ਕੈਂਪ ਵਿੱਚ ਦਰਜ ਕੀਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਵਿਪਨ ਕੁਮਾਰ ਦਾ ਪੁੱਤਰ ਵਰੁਣ, ਉਸਦੇ ਭਤੀਜਿਆਂ ਲੋਕੇਸ਼ ਅਤੇ ਵਿਸ਼ਾਲ ਦੇ ਨਾਲ ਮਹਿੰਗਾ ਡੀਪੂ ਦੀ ਗਲੀ ਵਿੱਚੋਂ ਲੰਘ ਰਿਹਾ ਸੀ, ਜਦੋਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਿਪਨ ਅਤੇ ਉਸਦਾ ਜੀਜਾ ਵੀ ਮੌਕੇ ‘ਤੇ ਮੌਜੂਦ ਸਨ, ਜਿਨ੍ਹਾਂ ਨੇ ਜਦ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਵਰੁਣ ਪੁਤੱਰ ਵਿਪਨ ਜੋ ਜਿਆਦਾ ਜਖ਼ਮੀ ਹੋ ਗਿਆ ਅਤੇ ਉਸਨੂੰ ਤੁਰੰਤ ਸ਼੍ਰੀ ਰਾਮ ਨਿਊਰੋ ਸੈਂਟਰ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਕਨੀਕੀ ਸਰੋਤਾਂ ਦੀ ਵਰਤੋਂ, ਸੀਸੀਟੀਵੀ ਫੁਟੇਜ ਦੀ ਜਾਂਚ ਅਤੇ ਮੌਕੇ ਦੀ ਜਾਂਚ ਕਰਦਿਆਂ ਤਿੰਨ ਦੋਸ਼ੀਆਂ ਦੀ ਪਛਾਣ ਕੀਤੀ:

1. ਧਰੁਵ ਕੁਮਾਰ (ਉਮਰ 18 ਸਾਲ), ਪੁੱਤਰ ਪਰਸ਼ੋਤਮ ਲਾਲ, ਵਾਸੀ 131/01 ਚੋਪੜਾ ਸਾਉਂਡ ਕੋਲ, ਭਾਰਗੋ ਕੈਂਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

2. ਸੁਨੀਲ ਕੁਮਾਰ ਉਰਫ ਭਿੰਡੀ (ਉਮਰ 25 ਸਾਲ), ਪੁੱਤਰ ਰਾਜ ਕੁਮਾਰ, ਵਾਸੀ ਮਕਾਨ ਨੰਬਰ 3242, ਗਿਆਨ ਗਿਰੀ ਮੰਦਿਰ ਕੋਲ, ਚਪਾਲੀ ਚੌਂਕ, ਭਾਰਗੋ ਕੈਂਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

3. ਸੋਨੂ ਪੰਡਿਤ, ਵਾਸੀ ਭਾਰਗੋ ਕੈਂਪ ਦੀ ਭਾਲ ਅਜੇ ਜਾਰੀ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਧਰੁਵ ਕੁਮਾਰ ਵਿਰੁੱਧ ਪਹਿਲਾਂ ਹੀ ਥਾਣਾ ਭਾਰਗੋ ਕੈਂਪ ਵਿੱਚ ਇੱਕ ਮੁਕੱਦਮਾ ਦਰਜ ਹੈ, ਜਦਕਿ ਮੁਲਜ਼ਮ ਸੁਨੀਲ ਕੁਮਾਰ ਉਰਫ ਭਿੰਡੀ ਵਿਰੁੱਧ ਦੋ ਮੁਕੱਦਮੇ ਦਰਜ ਹਨ- ਇੱਕ ਥਾਣਾ ਡਿਵੀਜ਼ਨ ਨੰਬਰ 6 ਅਤੇ ਦੂਜਾ ਥਾਣਾ ਭਾਰਗੋ ਕੈਂਪ ਵਿੱਚ।

ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਸ਼ਮਲ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ। ਕਮਿਸ਼ਨਰੇਟ ਪੁਲਸ ਜਲੰਧਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

By Gurpreet Singh

Leave a Reply

Your email address will not be published. Required fields are marked *