ਨੈਸ਼ਨਲ ਟਾਈਮਜ਼ ਬਿਊਰੋ :- ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਂਦੇ ਹੋਏ, ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੱਕਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਡ੍ਰੋਨ ਸਮੇਤ ਸਾਰੇ ਮਨੁੱਖ ਰਹਿਤ ਹਵਾਈ ਵਾਹਨਾਂ (UAVs) ਦੀ ਉਡਾਣ, ਚਲਾਣ ਜਾਂ ਵਰਤੋਂ ‘ਤੇ ਤੁਰੰਤ ਪ੍ਰਭਾਵ ਨਾਲ ਦੋ ਮਹੀਨੇ ਦੀ ਪਾਬੰਦੀ ਲਗਾ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ UAVs ਦੀ ਵਰਤੋਂ ਰਾਹੀਂ ਸਮਾਜ ਵਿਰੋਧੀ ਤੱਤ ਜਾਂ ਸ਼ਰਾਰਤੀ ਅਨਸਰ ਨਿਗਰਾਨੀ, ਤਸਕਰੀ, ਸੰਵੇਦਨਸ਼ੀਲ ਥਾਵਾਂ ਦੀ ਫੋਟੋਗ੍ਰਾਫੀ ਜਾਂ ਜਨਤਕ ਸ਼ਾਂਤੀ ਲਈ ਖ਼ਤਰਾ ਪੈਦਾ ਕਰ ਸਕਦੇ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
ਇਹ ਪਾਬੰਦੀ ਸਰਕਾਰੀ ਡਿਊਟੀਆਂ ਲਈ ਵਰਤੇ ਜਾਣ ਵਾਲੇ ਡ੍ਰੋਨ ਜਾਂ ਪੂਰਵ-ਲਿਖਤੀ ਇਜਾਜ਼ਤ ਲੈ ਕੇ ਚਲਾਏ ਜਾਣ ਵਾਲੇ UAVs ‘ਤੇ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਹੁਕਮ ਬਠਿੰਡਾ ਜ਼ਿਲ੍ਹੇ ਦੇ ਪੂਰੇ ਖੇਤਰ ਵਿੱਚ ਲਾਗੂ ਰਹਿਣਗੇ।
