ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਵਿਧਾਨ ਸਭਾ ਦੀਆਂ ਦੋ ਸੀਟਾਂ ਵਿਧਾਇਕਾਂ ਦੇ ਅਸਤੀਫ਼ਿਆਂ ਤੋਂ ਬਾਅਦ ਖਾਲੀ ਹੋ ਗਈਆਂ ਹਨ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਅਸਤੀਫ਼ੇ ਮਨਜ਼ੂਰ ਕਰ ਲਏ ਗਏ ਹਨ।
ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਅਨੁਸਾਰ, ਦੋਵਾਂ ਵਿਧਾਇਕਾਂ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 190(3)(b) ਤਹਿਤ 1 ਨਵੰਬਰ, 2026 ਤੋਂ ਲਾਗੂ ਹੋਣ ਵਾਲੇ ਅਸਤੀਫ਼ੇ ਸੌਂਪੇ ਸਨ।
2 ਨਵੰਬਰ ਨੂੰ ਸਪੀਕਰ ਨੇ ਕੀਤੇ ਅਸਤੀਫ਼ੇ ਮਨਜ਼ੂਰ
ਨੋਟੀਫਿਕੇਸ਼ਨ ਮੁਤਾਬਕ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ 2 ਨਵੰਬਰ, 2026 ਨੂੰ ਦੋਵਾਂ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਕਰ ਲਏ। ਇਸ ਤੋਂ ਬਾਅਦ ਦੋਵੇਂ ਵਿਧਾਨ ਸਭਾ ਹਲਕਿਆਂ ਦੀਆਂ ਸੀਟਾਂ ਖਾਲੀ ਐਲਾਨ ਦਿੱਤੀਆਂ ਗਈਆਂ ਹਨ।
ਇਨ੍ਹਾਂ ਵਿੱਚ 15-ਅੰਮ੍ਰਿਤਸਰ ਉੱਤਰੀ ਅਤੇ 114-ਸਨੌਰ ਵਿਧਾਨ ਸਭਾ ਹਲਕੇ ਸ਼ਾਮਲ ਹਨ। ਦੋਵਾਂ ਸੀਟਾਂ 2 ਨਵੰਬਰ, 2026 ਤੋਂ ਖਾਲੀ ਮੰਨੀਆਂ ਜਾਣਗੀਆਂ।
