ਅਮਿਤਾਭ ਬੱਚਨ ਦੇ ਘਰ ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

ਰਾਜੀਵ ਸ਼ਰਮਾ :- ਦਿੱਲੀ ਪੁਲਿਸ ਨੇ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੇ ਘਰ ’ਤੇ ਗੋਲੀਬਾਰੀ ਕਰਨ ਦੀ ਕਥਿਤ ਯੋਜਨਾ ਦੇ ਮਾਮਲੇ ਵਿੱਚ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਵਿਕਾਸ ਠਾਕੁਰ ਅਤੇ ਤਰਨਤਾਰਨ ਵਾਸੀ ਦੀਪਕ ਸਿੰਘ ਵਜੋਂ ਹੋਈ ਹੈ। ਪੁਲਿਸ ਸੂਤਰਾਂ ਮੁਤਾਬਕ, ਦੋਵੇਂ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ।

ਜਾਂਚ ਨਾਲ ਜੁੜੇ ਸੂਤਰਾਂ ਦਾ ਦਾਅਵਾ ਹੈ ਕਿ ਗੈਂਗਸਟਰ ਅਮਿਤਾਭ ਬੱਚਨ ਵੱਲੋਂ 1984 ਦੇ ਸਿੱਖ ਦੰਗਿਆਂ ਸਬੰਧੀ ਕਥਿਤ ਤੌਰ ’ਤੇ ਦਿੱਤੇ ਗਏ ਬਿਆਨ ਤੋਂ ਨਾਰਾਜ਼ ਸੀ ਅਤੇ ਇਸੇ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਗਈ ਸੀ। ਹਾਲਾਂਕਿ, ਅਮਿਤਾਭ ਬੱਚਨ ਅਜਿਹਾ ਕੋਈ ਬਿਆਨ ਦੇਣ ਤੋਂ ਇਨਕਾਰ ਕਰ ਚੁੱਕੇ ਹਨ।

ਪੁਲਿਸ ਅਨੁਸਾਰ, ਵਿਕਾਸ ਠਾਕੁਰ ਦਿੱਲੀ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਵਸੂਲਣ ਲਈ ਉਸ ’ਤੇ ਗੋਲੀਬਾਰੀ ਕਰਨ ਆਇਆ ਸੀ। ਦੂਜੇ ਪਾਸੇ, ਦੀਪਕ ਸਿੰਘ ਅੰਮ੍ਰਿਤਸਰ ਵਿੱਚ 3 ਅਕਤੂਬਰ ਨੂੰ ਇੰਸਟਾਗ੍ਰਾਮ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਲੋੜੀਂਦਾ ਸੀ।

By Gurpreet Singh

Leave a Reply

Your email address will not be published. Required fields are marked *