ਨੈਸ਼ਨਲ ਟਾਈਮਜ਼ ਬਿਊਰੋ :- ਜ਼ਮੀਨੀ ਵਿਵਾਦ ਦੇ ਚੱਲਦਿਆਂ ਅਮਰੀਕਾ ਤੋਂ ਆਏ ਤਾਏ ਨੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਪਰਵਾਸੀ ਭਾਰਤੀ ਵੱਲੋਂ ਆਪਣੇ ਸਕੇ ਭਤੀਜੇ ਦੇ ਮੱਥੇ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਸਿਟੀਜਨ ਬਹਾਦਰ ਸਿੰਘ ਜਿਸ ਦਾ ਆਪਣੇ ਭਤੀਜੇ ਦੀਪ ਨਾਲ ਜ਼ਮੀਨ ਸਬੰਧੀ ਵਿਵਾਦ ਚੱਲ ਰਿਹਾ ਸੀ ਕਿ ਅੱਜ ਉਸ ਦੀ ਆਪਣੇ ਭਤੀਜੇ ਨਾਲ ਖੇਤ ਵਿਚ ਹੀ ਤੂੰ-ਤੂੰ ਮੈਂ-ਮੈਂ ਹੋ ਗਈ ਅਤੇ ਉਸਨੇ ਮੌਕੇ ‘ਤੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਭਤੀਜੇ ਨਵਦੀਪ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਨਵਦੀਪ ਸਿੰਘ ਦੀ ਗੋਲੀ ਲੱਗਣ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
