ਚੰਡੀਗੜ੍ਹ, 20 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ ਦੇ ਮੂਲ ਮੰਤਰ ਦੀ ਪਾਲਣਾ ਕਰਦੇ ਹੋਏ, ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਦੇ ਤਹਿਤ, ਹਰਿਆਣਾ ਦੇ 25 ਵਿਧਾਨ ਸਭਾ ਹਲਕਿਆਂ ਵਿੱਚ ਵਿਕਾਸ ਕਾਰਜਾਂ ਲਈ ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਬੋਲ ਰਹੇ ਸਨ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ ਬਾਕੀ ਰਹਿੰਦੇ ਵਿਧਾਇਕ ਵੀ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਿਕਾਸ ਕਾਰਜਾਂ ਦੀ ਸੂਚੀ ਭੇਜਣ ਤਾਂ ਜੋ ਇਹ ਰਕਮ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਜਾਰੀ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਬਜਟ 2025-26 ਵਿੱਚ ਵੀ ਸਾਰੇ ਵਿਧਾਇਕਾਂ ਨੂੰ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ 5-5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਰਕਮ 3 ਕਿਸ਼ਤਾਂ ਵਿੱਚ ਦਿੱਤੀ ਜਾਵੇਗੀ।