ਨੈਸ਼ਨਲ ਟਾਈਮਜ਼ ਬਿਊਰੋ :- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਗਮ ਅਤੇ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਪ੍ਰੋਗਰਾਮ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਜਾਣ ਤੋਂ ਪਹਿਲਾਂ ਹੀ ਘਰਾਂ ਦੇ ਵਿੱਚ ਨਜ਼ਰਬੰਦ ਕਰ ਲਿਆ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਵੀ ਘਰ ਦੇ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਇੱਥੇ ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਘਰ ਵਿੱਚ ਪੁਲਿਸ ਵੱਲੋਂ ਨਜ਼ਰਬੰਦ ਕੀਤਾ ਗਿਆ ਹੈ। ਸਿੱਪੀ ਸ਼ਰਮਾ ਨੇ ਦੱਸਿਆ ਕਿ ਉਹ ਅੱਜ ਸੁਨਾਮ ਵਿਖੇ ਰੱਖੇ ਗਏ ਸਮਾਗਮ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਸਨ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਹੁੰਚਣਾ ਸੀ। ਉਨ੍ਹਾਂ ਦੱਸਿਆ ਕਿ ਉਹ ਅਰਵਿੰਦ ਕੇਜਰੀਵਾਲ ਦੇ ਲਈ ਰੱਖੜੀ ਲੈ ਕੇ ਜਾਣਾ ਚਾਹੁੰਦੀ ਸੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਆਪਣੀ ਮੂੰਹ ਬੋਲੀ ਭੈਣ ਬਣਾਇਆ ਹੋਇਆ ਹੈ ਪਰ ਉਹ ਪਿਛਲੇ ਲੰਬੇ ਸਮੇਂ ਤੋਂ 646 ਪੀਟੀਆਈ ਅਧਿਆਪਕਾਂ ਦੀ ਭਰਤੀ ਨਾ ਹੋਣ ਨੂੰ ਲੈ ਕੇ ਵੀ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਸੀ ਪਰ ਉਸ ਤੋਂ ਪਹਿਲਾਂ ਹੀ ਘਰਾਂ ਵਿੱਚ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 50- 60 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅੱਜ ਤੱਕ ਉਹਨਾਂ ਮੀਟਿੰਗਾਂ ਵਿੱਚ ਕੋਈ ਵੀ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਅੱਜ ਵੀ ਪੀਟੀਆਈ ਅਧਿਆਪਕ ਆਪਣੀ ਭਰਤੀ ਨੂੰ ਲੈ ਕੇ ਸਰਕਾਰ ਦੇ ਅੱਗੇ ਅਪੀਲ ਕਰ ਰਹੇ ਨੇ ਪਰ ਸਰਕਾਰ ਵੱਲੋਂ ਪੀਟੀਆਈ ਅਧਿਆਪਕਾਂ ਦੇ ਮਸਲੇ ਨੂੰ ਹੱਲ ਨਹੀਂ ਕੀਤਾ ਜਾ ਰਿਹਾ।
ਬੇਰੁਜ਼ਗਾਰ PTI ਅਧਿਆਪਕ ਘਰਾਂ ‘ਚ ਕੀਤੇ ਨਜ਼ਰਬੰਦ, ਕੇਜਰੀਵਾਲ ਦੀ ਮੂੰਹ ਬੋਲੀ ਭੈਣ ਵੀ ਡਿਟੇਨ
