ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਸਲੋਵਾਕੀਆ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌਤ!

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੇ ਅਜਨਾਲਾ ਦੇ 24 ਸਾਲਾ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪਰਿਵਾਰਕ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਸਲੋਵਾਕੀਆ ਗਿਆ ਸੀ। ਘਟਨਾ ਤੋਂ ਪਹਿਲਾਂ ਉਸਨੇ ਸ਼ਨੀਵਾਰ ਰਾਤ ਆਪਣੀ ਮਾਂ ਨਾਲ ਫੋਨ ‘ਤੇ ਆਖਰੀ ਵਾਰ ਗੱਲ ਕੀਤੀ ਸੀ।

ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਪਰਿਵਾਰ ਵਿੱਚ ਦਸੰਬਰ ਮਹੀਨੇ ਉਸਦੇ ਵੱਡੇ ਭਰਾ ਦਾ ਵਿਆਹ ਹੋਣਾ ਸੀ ਅਤੇ ਇਸ ਦੁੱਖਦਾਈ ਘਟਨਾ ਨਾਲ ਸਾਰੇ ਪਰਿਵਾਰ ‘ਤੇ ਗਮਾਂ ਦਾ ਪਹਾੜ ਟੁੱਟ ਪਿਆ ਹੈ। ਅੱਗੇ ਮ੍ਰਿਤਕ ਨੇ ਪਿਤਾ ਸਰਤਾਜ ਸਿੰਘ ਨੇ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਕੋਲ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਪਿਤਾ ਨੇ ਕਿਹਾ ਕਿ ਉਸਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਲੋਵਾਕੀਆ ਵਿੱਚ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਹੈ ਕਿ ਗੁਰਸੇਵਕ ਸਿੰਘ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਉਣ ਲਈ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾਣ। ਪਰਿਵਾਰ ਚਾਹੁੰਦਾ ਹੈ ਕਿ ਉਸਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਪੂਰੇ ਰੀਤੀ-ਰਿਵਾਜਾਂ ਨਾਲ ਕੀਤਾ ਜਾ ਸਕੇ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਘਰ ਵਿੱਚ ਖੁਸ਼ੀ ਦਾ ਮਾਹੌਲ ਸੀ, ਕਿਉਂਕਿ ਗੁਰਸੇਵਕ ਸਿੰਘ ਦੇ ਵੱਡੇ ਭਰਾ ਦਾ ਵਿਆਹ ਇਸ ਸਾਲ 31 ਦਸੰਬਰ ਨੂੰ ਹੋਣਾ ਸੀ। ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਸਨ, ਪਰ ਇਸ ਦੁਖਦਾਈ ਘਟਨਾ ਨੇ ਪੂਰੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।

By Gurpreet Singh

Leave a Reply

Your email address will not be published. Required fields are marked *