ਅਣਪਛਾਤੇ ਨੌਜਵਾਨਾਂ ਨੇ ਪ੍ਰੋਪਰਟੀ ਡੀਲਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ ,ਜਾਂਚ ‘ਚ ਜੁਟੀ ਪੁਲਸ

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਦੇ 200 ਫੁੱਟੀ ਰੋਡ ‘ਤੇ ਕੁਝ ਨੌਜਵਾਨਾਂ ਨੇ ਪ੍ਰੋਪਰਟੀ ਡੀਲਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਪ੍ਰੋਪਰਟੀ ਡੀਲਰ ਕੁਲਦੀਪ ਸਿੰਘ ਆਪਣੇ ਫਾਰਮ ਹਾਊਸ ਤੋਂ ਘਰ ਜਾ ਰਿਹਾ ਸੀ ਕਿ ਅਚਾਨਕ ਸਵਿਫਟ ਕਾਰ ਚਾਲਕ ਨੌਜਵਾਨਾਂ ਵੱਲੋਂ  ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਕੁਲਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਉਧਰ ਥਾਣਾ ਮੁਖੀ ਦੁਗਰੀ ਅਵਨੀਤ ਕੌਰ ਨੇ ਕਿਹਾ ਕਿ ਕੁਝ ਨੌਜਵਾਨਾਂ ਨੇ ਕੁਲਦੀਪ ਸਿੰਘ ਨਾਮਕ ਪ੍ਰਾਪਰਟੀ ਡੀਲਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰਿਆ ਹੈ। ਉਹਨਾਂ ਕਿਹਾ ਕਿ ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਹੈ ਕਿ ਉਹ ਕੌਣ ਲੋਕ ਸੀ ਅਤੇ ਇਹਨਾਂ ਦੀ ਕੀ ਰੰਜਿਸ਼ ਸੀ। ਉਹਨਾਂ ਕਿਹਾ ਕਿ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। 

ਉਹਨਾਂ ਕਿਹਾ ਕਿ ਆਪਣੇ ਫਾਰਮ ਹਾਊਸ ਤੋਂ ਆਪਣੇ ਘਰ ਕੁਲਦੀਪ ਸਿੰਘ ਜਾ ਰਹੇ ਸੀ ਕਿ ਅਚਾਨਕ ਹੀ ਇਹਨਾਂ ਨੂੰ ਨੌਜਵਾਨਾਂ ਨੇ ਨਿਸ਼ਾਨਾ ਬਣਾਇਆ ਹੈ। ਉਹਨਾਂ ਕਿਹਾ ਕਿ ਕੁਲਦੀਪ ਸਿੰਘ ਦੀ ਡੈਡ ਬਾਡੀ ਨੂੰ ਸਿਵਿਲ ਹਸਪਤਾਲ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਅਤੇ ਅਗਲੀ ਜਾਂਚ ਜਾਰੀ। ਉਧਰ ਸ਼ਹੀਦ ਭਗਤ ਸਿੰਘ ਨਗਰ ਦੇ ਸਰਪੰਚ ਸੰਜੇ ਤਿਵਾੜੀ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ।  ਉਹਨਾਂ ਕਿਹਾ ਕਿ ਕੁਲਦੀਪ ਸਿੰਘ ਪ੍ਰਾਪਰਟੀ ਡੀਲਰ ਦਾ ਕੁੱਝ ਨੌਜਵਾਨਾਂ ਵੱਲੋਂ ਕਤਲ ਕੀਤਾ ਗਿਆ ਹੈ। 

By Gurpreet Singh

Leave a Reply

Your email address will not be published. Required fields are marked *