ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਅੱਜ ਪੰਜਾਬ ਦੌਰਾ

ਨੈਸ਼ਨਲ ਟਾਈਮਜ਼ ਬਿਊਰੋ :- ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਲੁਧਿਆਣਾ ਪ੍ਰੋਗਰਾਮ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਭਾਰਤੀ ਮੱਕੀ ਖੋਜ ਸੰਸਥਾਨ (IIMR) ਵਿਖੇ ਨਵੀਂ ਬਣੀ ਪ੍ਰਸ਼ਾਸਕੀ ਇਮਾਰਤ ਦੇ ਉਦਘਾਟਨ ਨਾਲ ਸ਼ੁਰੂ ਹੋਵੇਗਾ। ਸੰਸਥਾਨ ਕੈਂਪਸ ‘ਚ ਉਹ ਮਹੱਤਵਪੂਰਨ ਪੇਂਡੂ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨਾਲ ਵੀ ਗੱਲਬਾਤ ਕਰਨਗੇ। ਇਸ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

ਕੇਂਦਰੀ ਖੇਤੀਬਾੜੀ ਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ‘ਚ ਹੜ੍ਹ ਆਉਣ ਤੋਂ ਬਾਅਦ ਇਹ ਉਨ੍ਹਾਂ ਦਾ ਦੂਜਾ ਦੌਰਾਨ ਹੋਵੇਗਾ। ਸ਼ਿਵਰਾਜ ਚੌਰਾਨ ਅੱਜ ਕਰੀਬ 12 ਵਜੇ ਲੁਧਿਆਣਾ ਦੇ ਲਾਡੋਵਾਲ ਵਿਖੇ ਭਾਰਤੀ ਮੱਕੀ ਰਿਸਰਚ ਸੈਂਟਰ ‘ਚ ਪਹੁੰਚਣਗੇ ਤੇ ਬਿਲਡਿੰਗ ਦਾ ਉਦਘਾਟਨ ਕਰਨਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਵੇਰੇ ਦਿੱਲੀ ਤੋਂ ਰਵਾਨਾ ਹੋਣਗੇ ਅਤੇ ਚੰਡੀਗੜ੍ਹ ਰਾਹੀਂ ਲੁਧਿਆਣਾ ਪਹੁੰਚਣਗੇ।

ਉਨ੍ਹਾਂ ਦਾ ਲੁਧਿਆਣਾ ਪ੍ਰੋਗਰਾਮ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਭਾਰਤੀ ਮੱਕੀ ਖੋਜ ਸੰਸਥਾਨ (IIMR) ਵਿਖੇ ਨਵੀਂ ਬਣੀ ਪ੍ਰਸ਼ਾਸਕੀ ਇਮਾਰਤ ਦੇ ਉਦਘਾਟਨ ਨਾਲ ਸ਼ੁਰੂ ਹੋਵੇਗਾ। ਸੰਸਥਾਨ ਕੈਂਪਸ ‘ਚ ਉਹ ਮਹੱਤਵਪੂਰਨ ਪੇਂਡੂ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨਾਲ ਵੀ ਗੱਲਬਾਤ ਕਰਨਗੇ। ਇਸ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਜਿੱਥੇ ਉਹ ਪੰਜਾਬ ਖੇਤਰ ਲਈ ਕੇਂਦਰ ਸਰਕਾਰ ਦੀਆਂ ਮੁੱਖ ਖੇਤੀਬਾੜੀ ਤੇ ਪੇਂਡੂ ਵਿਕਾਸ ਪਹਿਲਕਦਮੀਆਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ।

ਦੁਪਹਿਰ ਵੇਲੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ‘ਚ ਇੱਕ ਕਿਸਾਨ ਚੌਪਾਲ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਝੋਨੇ ਦੀ ਕਟਾਈ ਲਈ SMS-ਫਿੱਟ ਕੰਬਾਈਨ ਹਾਰਵੈਸਟਰ ਤੇ ਕਣਕ ਦੀ ਬਿਜਾਈ ਲਈ ਹੈਪੀ ਸਮਾਰਟ ਸੀਡਰ ਮਸ਼ੀਨ ਦਾ ਲਾਈਵ ਡੈਮੋ ਪੇਸ਼ ਕੀਤਾ ਜਾਵੇਗਾ। ਸ਼ਿਵਰਾਜ ਸਿੰਘ ਚੌਹਾਨ ਫਿਰ ਦੋਰਾਹਾ ‘ਚ ਸਮਨਿਊ ਹਨੀ ਮਧੂ-ਮੱਖੀ ਪਾਲਣ ਕੇਂਦਰ ਦਾ ਦੌਰਾ ਕਰਨਗੇ, ਜਿੱਥੇ ਉਹ ਇਸ ਕਾਰੋਬਾਰ ‘ਚ ਨਵੇਂ ਮਾਡਲਾਂ ਤੇ ਨਵੀਨਤਾਵਾਂ ਬਾਰੇ ਜਾਣਨ ਲਈ ਖੇਤਰ ਦੇ ਕਿਸਾਨਾਂ ਨਾਲ ਗੱਲਬਾਤ ਕਰਨਗੇ ਤੇ ਖੇਤੀਬਾੜੀ ਮੰਤਰਾਲੇ ਦੀਆਂ ਸਬੰਧਤ ਯੋਜਨਾਵਾਂ ਤੇ ਚਰਚਾ ਕਰਨਗੇ।

By Gurpreet Singh

Leave a Reply

Your email address will not be published. Required fields are marked *