ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਦੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀ ਕਲਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਸ ਦੌਰਾਨ ਯੂਨੀਅਨ ਬੈਂਕ ਆਫ਼ ਇੰਡੀਆ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ ਦੋ ਕਰੋੜ ਦਾ ਯੋਗਦਾਨ ਪਾਇਆ।

ਬੈਂਕ ਦੇ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਇਸ ਮੌਕੇ ਸੀਐਮ ਮਾਨ ਨੇ ਹੜ੍ਹ ਦੀ ਮਾਰ ਤੋਂ ਬਾਅਦ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਚਲਾਏ ‘ਮਿਸ਼ਨ ਚੜ੍ਹਦੀਕਲਾ’ ‘ਚ ਹਿੱਸਾ ਪਾਉਣ ‘ਤੇ ਬੈਂਕ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਅਤੇ ਹੋਰਨਾਂ ਨੂੰ ‘ਮਿਸ਼ਨ ਚੜ੍ਹਦੀਕਲਾ’ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
