ਵਿਧਾਇਕ ਦੇ ਧਰਨੇ ‘ਚ ਪਹੁੰਚਦਿਆਂ ਹੀ ਹੋਈ ਜ਼ੋਰਦਾਰ ਨਾਅਰੇਬਾਜ਼ੀ
ਡੇਰਾਬੱਸੀ, ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਹੇਠ ਡੇਰਾਬੱਸੀ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਡੇਰਾਬੱਸੀ ਟਰੱਕ ਯੂਨੀਅਨ ਸਥਿਤ ਦਫਤਰ ਵਿਖੇ ਜ਼ੋਰਦਾਰ ਰੋਸ ਮੁਜਾਹਰਾ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ (ਭਾਕਿਯੂ ) ਲੱਖੋਵਾਲ ਦੇ ਮਨਪ੍ਰੀਤ ਸਿੰਘ ਅਮਲਾਲਾ,ਕਰਮ ਸਿੰਘ ਬਰੌਲੀ, ਭਾਕਿਯੂ ਉਗਰਾਹਾਂ ਦੇ ਲਖਵਿੰਦਰ ਸਿੰਘ ਹੈਪੀ ਮਲਕਪੁਰ ਤੇ ਗੁਰਭਜਨ ਸਿੰਘ ਧਰਮਗੜ੍ਹ, ਭਾਕਿਯੂ ਰਾਜੇਵਾਲ ਦੇ ਕਰਮ ਸਿੰਘ ਕਾਰਕੌਰ ਤੇ ਅਵਤਾਰ ਸਿੰਘ ਜਵਾਹਰਪੁਰ,ਦੋਵੇਂ ਕੁੱਲ ਹਿੰਦ ਕਿਸਾਨ ਸਭਾਵਾਂ ਦੇ ਸ਼ਿਆਮ ਲਾਲ ਹੈਬਤਪੁਰ, ਐਡਵੋਕੇਟ ਜਸਪਾਲ ਸਿੰਘ ਦੱਪਰ ,ਚੰਦਰਪਾਲ ਲਾਲੜੂ, ਭਾਕਿਯੂ ਕਾਦੀਆਂ ਦੇ ਰਾਜਿੰਦਰ ਸਿੰਘ ਢੋਲਾ ਤੇ ਅਤਿੰਦਰ ਸਿੰਘ ਤੇ ਮੁਲਾਜ਼ਮ ਆਗੂ ਗੁਰਵਿੰਦਰ ਸਿੰਘ ਚਾਂਦਹੇੜੀ , ਸਵਰਨ ਸਿੰਘ ਮਾਵੀ ,ਮਹਿੰਦਰ ਸਿੰਘ ਟਈਐਯਊ ਰੋਡ ਸੰਘਰਸ਼ ਕਮੇਟੀ ਤੋਂ ਬਲਜਿੰਦਰ ਸਿੰਘ ਸ਼ੇਖਪੁਰਾ,ਰਤਨ ਸਿੰਘ ਫੌਜੀ ਅਮਲਾਲਾ, ਕੁਲਦੀਪ ਸਿੰਘ ਸਰਸੀਣੀ ਤੇ ਜਗਤਾਰ ਸਿੰਘ ਝਾਰਮੜੀ, ਰਣਜੀਤ ਸਿੰਘ ਭਗਵਾਨਪੁਰਾ, ਨਾਨੂੰ ਸਿੰਘ ,ਹਰੀ ਸਿੰਘ ਚਡਿਆਲਾ ਤੇ ਗੁਰਪਾਲ ਸਿੰਘ ਦੱਪਰ ਦੀ ਅਗਵਾਈ ਹੇਠ ਕੀਤਾ ਗਿਆ ਇਹ ਮੁਜ਼ਾਹਰਾ ਨਿਰੋਲ ਕਿਸਾਨੀ ਦੀਆਂ ਪੰਜਾਬ ਸਰਕਾਰ ਨਾਲ ਜੁੜੀਆਂ ਮੰਗਾਂ ਨਾਲ ਸਬੰਧਤ ਸੀ । ਧਰਨੇ ਵਿੱਚ ਉਸ ਸਮੇਂ ਸਥਿਤੀ ਅਜੀਬੋ-ਗਰੀਬ ਬਣ ਗਈ, ਜਦੋਂ ਹਲਕਾ ਵਿਧਾਇਕ ਅਚਾਨਕ ਧਰਨੇ ਵਿੱਚ ਪਹੁੰਚ ਗਏ ਤੇ ਕਿਸਾਨਾਂ ਨੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ।
ਇਸ ਮੌਕੇ ਕਿਸਾਨਾਂ ਨੇ ਹਲਕਾ ਵਿਧਾਇਕ ਵੱਲੋਂ ਕਿਸਾਨਾਂ ਲਈ ਲਿਆਂਦੇ ਗਏ ਸੇਬ -ਕੇਲੇ ਵਾਪਸ ਮੌੜ ਦਿੱਤੇ ।
ਇਸ ਤੋਂ ਪਹਿਲਾਂ ਸਵੇਰੇ 11 ਵਜੇ ਸ਼ੁਰੂ ਹੋਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਪੰਜਾਬ ਸਰਕਾਰ ਵੀ ਕੇਂਦਰ ਦੀ ਤਰਜ਼ ਉਤੇ ਚੱਲਦਿਆਂ ਕਿਸਾਨਾਂ ਨੂੰ ਬਦਨਾਮ ਕਰਨ ਵੱਲ ਤੁਰ ਪਈ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ ਆਪਣੀ ਉਮਰ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਕਿਸਾਨ ਆਗੂਆਂ ਨਾਲ ਦੁਰਵਿਹਾਰ ਕੀਤਾ ਗਿਆ ਹੈ ,ਜੋ ਕਿ ਬਹੁਤ ਹੀ ਗੈਰ ਗੰਭੀਰ ਗੱਲ ਹੈ ।
ਆਗੂਆਂ ਨੇ ਕਿਹਾ ਕਿ ਉਹ ਆਮ ਲੋਕਾਂ ਨੂੰ ਤੰਗ ਪ੍ਰੇਸਾਨ ਕਰਨ ਦੇ ਹੱਕ ਵਿਚ ਨਹੀਂ ਹਨ ਪਰ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਹੀ ਪੰਜਾਬੀਆਂ ਤੋਂ ਪਿੱਠ ਮੌੜ ਲੇਵੇਗੀ ਤਾਂ ਉਸ ਨੂੰ ਸਾਨੂੰ ਚੁਨਣ ਦਾ ਕੀ ਲਾਭ ਹੈ ।ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।
