ਗੁਰਪ੍ਰੀਤ ਸਿੰਘ :- ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਯੂਪੀਐਸਸੀ ਵੱਲੋਂ ਪੰਜਾਬ ਵਿੱਚ ਪੱਕੇ ਡੀਜੀਪੀ ਦੀ ਨਿਯੁਕਤੀ ਪ੍ਰਕਿਰਿਆ ਨੂੰ ਲੈ ਕੇ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਯੂਪੀਐਸਸੀ ਨੇ ਪੰਜਾਬ ਸਰਕਾਰ ਨੂੰ ਪੱਤਰ ਜਾਰੀ ਕਰਦੇ ਹੋਏ ਲਿਜੀਬਲ ਅਫਸਰਾਂ ਦਾ ਪੈਨਲ ਭੇਜਣ ਲਈ ਕਿਹਾ ਹੈ।
ਪੱਤਰ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ 10 ਦਿਨਾਂ ਦੇ ਅੰਦਰ ਐਲੀਜੀਬਲ ਅਫਸਰਾਂ ਦੇ ਨਾਮਾਂ ਦਾ ਪੈਨਲ ਯੂਪੀਐਸਸੀ ਨੂੰ ਭੇਜੇ, ਤਾਂ ਜੋ ਪੱਕੇ ਡੀਜੀਪੀ ਦੀ ਨਿਯੁਕਤੀ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਵਿੱਚ ਤੇਜ਼ੀ ਆਈ ਹੈ ਅਤੇ ਹੁਣ ਨਿਯੁਕਤੀ ਪ੍ਰਕਿਰਿਆ ਅਗਲੇ ਪੜਾਅ ਵਿੱਚ ਦਾਖਲ ਹੋ ਰਹੀ ਹੈ।
ਸਰਕਾਰੀ ਸੂਤਰਾਂ ਮੁਤਾਬਕ ਜਲਦੀ ਹੀ ਯੋਗ ਅਫਸਰਾਂ ਦੇ ਨਾਮ ਤੈਅ ਕਰਕੇ ਪੈਨਲ ਤਿਆਰ ਕੀਤਾ ਜਾਵੇਗਾ। ਪੈਨਲ ਭੇਜੇ ਜਾਣ ਤੋਂ ਬਾਅਦ ਯੂਪੀਐਸਸੀ ਵੱਲੋਂ ਚੋਣ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।
Tags
