ਉੱਤਰਾਖੰਡ – ਬੱਚਿਆਂ ਦੀਆਂ ਲੱਗ ਗਈਆਂ ਮੌਜਾਂ ! 14 ਤੋਂ 23 ਜੁਲਾਈ ਤੱਕ ਹੋਇਆ ਛੁੱਟੀਆਂ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਸਾਲ 2025 ਦੀ ਕਾਂਵੜ ਯਾਤਰਾ ਦੇ ਮੱਦੇਨਜ਼ਰ ਉੱਤਰਾਖੰਡ ਸੂਬੇ ਤੋਂ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਹਰਿਦੁਆਰ ਜ਼ਿਲ੍ਹੇ ‘ਚ 14 ਜੁਲਾਈ ਤੋਂ 23 ਜੁਲਾਈ ਤੱਕ ਲਈ ਸਾਰੇ ਸਕੂਲਾਂ-ਕਾਲਜਾਂ ‘ਚ 10 ਦਿਨਾਂ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਹਰਿਦੁਆਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਮਯੂਰ ਦਿਕਸ਼ਿਤ ਨੇ ਇਹ ਹੁਕਮ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕਾਂਵੜ ਯਾਤਰਾ ਕਾਰਨ ਸੜਕਾਂ ‘ਤੇ ਭਾਰੀ ਆਵਾਜਾਈ ਦੇ ਮੱਦੇਨਜ਼ਰ ਸਕੂਲਾਂ ਨੂੰ 10 ਦਿਨਾਂ ਲਈ ਬੰਦ ਕਰਨ ਦੇ ਆਦੇਸ਼ ਹਨ।

ਸੜਕ ‘ਤੇ ਟ੍ਰੈਫਿਕ ਦੇ ਕਾਰਨ ਸਕੂਲ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਵੇ, ਇਸ ਕਾਰਨ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ। ਇਸ ਦੌਰਾਨ 12ਵੀਂ ਤੱਕ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਤੇ ਆਂਗਨਵਾੜੀ ਕੇਂਦਰ ਵੀ ਬੰਦ ਰਹਿਣਗੇ।

ਹਾਲਾਂਕਿ ਇਸ ਦੌਰਾਨ ਸਕੂਲ ਚਾਹੇ ਬੰਦ ਰਹਿਣਗੇ, ਪਰ ਅਧਿਆਪਕਾਂ ਨੂੰ ਪੜ੍ਹਾਈ ਆਨਲਾਈਨ ਕਰਵਾਉਣ ਦੇ ਵੀ ਹੁਕਮ ਜਾਰੀ ਹੋਏ ਹਨ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਅਧਿਆਪਕ ਡਿਜੀਟਲ ਮੀਡੀਅਮ ਰਾਹੀਂ ਬੱਚਿਆਂ ਨੂੰ ਪੜ੍ਹਾਉਣਗੇ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।

By Gurpreet Singh

Leave a Reply

Your email address will not be published. Required fields are marked *