ਵਾਰਾਣਸੀ ’ਚ ਬੰਬ ਦੀ ਧਮਕੀ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 237 ਯਾਤਰੀਆਂ ਦੇ ਸਾਹ ਸੂਤੇ

ਵਾਰਾਣਸੀ- ਵਾਰਾਣਸੀ ਦੇ ਲਾਲ ਬਹਾਦਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ’ਚ ਐਤਵਾਰ ਸ਼ਾਮ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਹੈਦਰਾਬਾਦ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਨੰਬਰ 6ਈ-719 ’ਚ ਬੰਬ ਹੋਣ ਦੀ ਸੂਚਨਾ ਮਿਲੀ। ਜਹਾਜ਼ ’ਚ 237 ਯਾਤਰੀ ਸਵਾਰ ਸਨ, ਜਿਨ੍ਹਾਂ ਦੇ ਸਾਹ ਸੂਤੇ ਗਏ।

ਜਾਣਕਾਰੀ ਅਨੁਸਾਰ, ਜਹਾਜ਼ ਦਾ ਨਿਰਧਾਰਤ ਸਮਾਂ ਸ਼ਾਮ 5 ਵੱਜ ਕੇ 56 ਮਿੰਟ ਸੀ। ਇਸੇ ਦੌਰਾਨ ਜਹਾਜ਼ ਦੇ ਵਾਸ਼ਰੂਮ ’ਚ ਇਕ ਕਾਗਜ਼ ਮਿਲਿਆ, ਜਿਸ ’ਤੇ ਬੰਬ ਹੋਣ ਦੀ ਚਿਤਾਵਨੀ ਲਿਖੀ ਹੋਈ ਸੀ। ਸੂਚਨਾ ਮਿਲਦਿਆਂ ਹੀ ਏਅਰ ਟ੍ਰੈਫਿਕ ਕੰਟਰੋਲ (ਏ. ਟੀ. ਸੀ.) ਨੇ ਐਮਰਜੈਂਸੀ ਅਲਰਟ ਜਾਰੀ ਕੀਤਾ ਅਤੇ ਸੁਰੱਖਿਆ ਫੋਰਸਾਂ ਨੂੰ ਤੁਰੰਤ ਸੂਚਿਤ ਕੀਤਾ।

ਏਅਰਪੋਰਟ ਕੰਪਲੈਕਸ ਅਤੇ ਡਿਪਾਰਚਰ ਏਰੀਆ ਨੂੰ ਪੂਰੀ ਤਰ੍ਹਾਂ ਖਾਲੀ ਕਰਵਾਇਆ ਗਿਆ। ਮੌਕੇ ’ਤੇ ਏ. ਟੀ. ਐੱਸ., ਐੱਸ. ਟੀ. ਐੱਫ., ਇੰਟੈਲੀਜੈਂਸ ਬਿਊਰੋ (ਆਈ. ਬੀ.) ਅਤੇ ਹੋਰ ਸੁਰੱਖਿਆ ਏਜੰਸੀਆਂ ਤਾਇਨਾਤ ਕਰ ਦਿੱਤੀਆਂ ਗਈਆਂ। ਕਈ ਐਂਬੂਲੈਂਸਾਂ ਵੀ ਐਮਰਜੈਂਸੀ ਸਥਿਤੀ ਲਈ ਤਿਆਰ ਰੱਖੀਆਂ ਗਈਆਂ।

ਸੁਰੱਖਿਆ ਏਜੰਸੀਆਂ ਦੀ ਨਿਗਰਾਨੀ ਹੇਠ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਗਈ। ਜਹਾਜ਼ ਅਤੇ ਯਾਤਰੀਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਹਵਾਈ ਅੱਡੇ ’ਤੇ ਫਿਲਹਾਲ ਹਾਈ ਅਲਰਟ ਜਾਰੀ ਹੈ।

By Rajeev Sharma

Leave a Reply

Your email address will not be published. Required fields are marked *