ਕੋਟ ਇਸੇ ਖਾਂ ਥਾਣੇ ਦੀ ਇੰਸਪੈਕਟਰ ਰਿਸ਼ਵਤ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ, ਅਧਿਕਾਰਿਕ ਪੁਸ਼ਟੀ ਦੀ ਉਡੀਕ

ਮੋਗਾ (ਗੁਰਪ੍ਰੀਤ ਸਿੰਘ) : ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸ਼ਨੀਵਾਰ ਦੇਰ ਰਾਤ ਥਾਣਾ ਕੋਟ ਇਸੇ ਖਾਂ ਵਿੱਚ ਤਾਇਨਾਤ ਇੰਸਪੈਕਟਰ ਸੁਨੀਤਾ ਬਾਵਾ ਨੂੰ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਨੂਰਪੁਰ ਹਕੀਮਾ ਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ।

ਮੁੱਢਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਨੇ ਸ਼ਨੀਵਾਰ ਦੇਰ ਰਾਤ ਕਾਰਵਾਈ ਕਰਦਿਆਂ ਇੰਸਪੈਕਟਰ ਨੂੰ ਕਥਿਤ ਰਿਸ਼ਵਤ ਦੀ ਰਕਮ ਸਮੇਤ ਹਿਰਾਸਤ ਵਿੱਚ ਲਿਆ। ਮਾਮਲੇ ਸਬੰਧੀ ਵਿਜੀਲੈਂਸ ਵੱਲੋਂ ਅਗਲੀ ਕਾਰਵਾਈ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।

ਹਾਲਾਂਕਿ, ਇਸ ਮਾਮਲੇ ਸਬੰਧੀ ਫਿਰੋਜ਼ਪੁਰ ਵਿਜੀਲੈਂਸ ਬਿਊਰੋ ਜਾਂ ਕਿਸੇ ਹੋਰ ਅਧਿਕਾਰਤ ਅਧਿਕਾਰੀ ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਲਈ ਖ਼ਬਰ ਵਿੱਚ ਦਿੱਤੀ ਗਈ ਜਾਣਕਾਰੀ ਨੂੰ ਮੁੱਢਲੀ ਜਾਣਕਾਰੀ ਵਜੋਂ ਹੀ ਲਿਆ ਜਾਵੇ।

By Gurpreet Singh

Leave a Reply

Your email address will not be published. Required fields are marked *