ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਜ਼ਿਲ੍ਹੇ ਦੇ ਖਰੜ ਖੇਤਰ ਵਿੱਚ ਭੋਜਨ ਸੁਰੱਖਿਆ ਅਤੇ ਸਫਾਈ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ। ਇਸ ਮੁਹਿੰਮ ਹੇਠ ਜਿਲ੍ਹਾ ਸਿਹਤ ਅਧਿਕਾਰੀ, ਵਿਜੀਲੈਂਸ ਯੂਨਿਟ ਮੋਹਾਲੀ ਅਤੇ ਫੂਡ ਸੇਫਟੀ ਵਿੰਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ, ਹੋਟਲਾਂ ਅਤੇ ਭੋਜਨ ਵਿਕਰੇਤਾ ਸਟਾਲਾਂ ਦੀ ਜਾਂਚ ਕੀਤੀ।ਨਿਰੀਖਣ ਦੌਰਾਨ, ਪੰਜ ਥਾਵਾਂ ਦਾ ਮੁਲਾਂਕਣ ਕੀਤਾ ਗਿਆ, ਜਿੱਥੇ ਸਫ਼ਾਈ ਦੇ ਮਿਆਰ ਵਿੱਚ ਗੜਬੜੀ ਮਿਲਣ ‘ਤੇ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਪੰਜ ਖਾਦ ਨਮੂਨੇ ਲੈ ਕੇ ਲੈਬਾਰਟਰੀ ਭੇਜੇ ਗਏ। ਅਧਿਕਾਰੀਆਂ ਨੇ ਭੋਜਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸਫ਼ਾਈ ਬਣਾਈ ਰੱਖਣ ਦੀ ਚੇਤਾਵਨੀ ਦਿੱਤੀ।ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ, ਤਾਂ ਜੋ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਇਆ ਜਾ ਸਕੇ।
ਖਰੜ ‘ਚ ਵਿਜੀਲੈਂਸ ਬਿਊਰੋ ਦੀ ਕਾਰਵਾਈ, ਰੈਸਟੋਰੈਂਟਾਂ ਤੇ ਭੋਜਨ ਸਟਾਲਾਂ ਦੀ ਸਫ਼ਾਈ ਦੀ ਜਾਂਚ
