ਗੁਰਪ੍ਰੀਤ ਸਿੰਘ :- ਥਾਣਾ ਕੋਟ ਈਸੇ ਖਾਂ ਦੀ ਮਹਿਲਾ ਐਸਐਚਓ ਸੁਨੀਤਾ ਬਾਵਾ ਨੂੰ ਦੇਰ ਰਾਤ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਕਾਰਵਾਈ ਦੌਰਾਨ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਕਾਰਨਾਂ ਬਾਰੇ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ ਹੈ।ਜਾਣਕਾਰੀ ਮੁਤਾਬਕ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਨਾਲ ਸਬੰਧਤ ਕੁਝ ਵਿਅਕਤੀਆਂ ਵੱਲੋਂ ਰਿਸ਼ਵਤ ਲੈਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ। ਵਿਜੀਲੈਂਸ ਦੀ ਕਾਰਵਾਈ ਅਤੇ ਮਾਮਲੇ ਨਾਲ ਜੁੜੇ ਤੱਥਾਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਅਜੇ ਤੱਕ ਮਹਿਲਾ ਐਸਐਚਓ ਸੁਨੀਤਾ ਬਾਵਾ ਦੀ ਹਿਰਾਸਤ ਬਾਰੇ ਪੁਸ਼ਟੀ ਨਹੀਂ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਜਲਦੀ ਹੀ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
