ਬਿਕਰਮ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ `ਤੇ ਵਿਜੀਲੈਂਸ ਦਾ ਵੱਡਾ ਐਕਸ਼ਨ….

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਵਿਰੁੱਧ ਗ੍ਰਿਫ਼ਤਾਰੀ ਵਾਰੰਟ  ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ, ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇਹ ਵਾਰੰਟ ਵਿਜੀਲੈਂਸ ਬਿਊਰੋ ਦੀ ਮੰਗ ‘ਤੇ ਜਾਰੀ ਕੀਤਾ ਹੈ।

ਵਿਜੀਲੈਂਸ ਨੇ ਦੱਸਿਆ ਕਿ ਜਾਂਚ ਦੌਰਾਨ ਗਰੇਵਾਲ ਦੀ ਭੂਮਿਕਾ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸ਼ੱਕੀ ਪਾਈ ਗਈ। ਉਸ ‘ਤੇ ਦੋਸ਼ ਹੈ ਕਿ ਉਸਨੇ ਮਜੀਠੀਆ ਦੀਆਂ ਕਥਿਤ ਗੈਰ-ਕਾਨੂੰਨੀ ਜਾਇਦਾਦਾਂ ਇਕੱਠੀਆਂ ਕਰਨ ਅਤੇ ਉਨ੍ਹਾਂ ਨੂੰ ਛੁਪਾਉਣ ਵਿਚ ਮੁੱਖ ਭੂਮਿਕਾ ਨਿਭਾਈ।

ਵਿਜੀਲੈਂਸ ਬਿਊਰੋ ਨੇ ਗਰੇਵਾਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਿੰਨ ਵਾਰ ਨੋਟਿਸ ਭੇਜੇ ਸਨ। ਉਸਦੇ ਘਰ ‘ਤੇ ਵੀ ਨੋਟਿਸ ਵੀ ਚਿਪਕਾਇਆ ਗਿਆ ਸੀ, ਪਰ ਫਿਰ ਵੀ ਉਹ ਪੇਸ਼ ਨਹੀਂ ਹੋਇਆ। ਇਸ ਦੇ ਬਾਅਦ, ਵਿਜੀਲੈਂਸ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕੀਤੀ।

ਜਾਂਚ ਅਧਿਕਾਰੀ ਇੰਸਪੈਕਟਰ ਇੰਦਰਪਾਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਗਰੇਵਾਲ ਵਿਰੁੱਧ ਸੀਆਰਪੀਸੀ ਦੀ ਧਾਰਾ 179 ਤਹਿਤ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਸਨੇ ਕੋਈ ਸਹਿਯੋਗ ਨਹੀਂ ਦਿੱਤਾ। ਵਿਜੀਲੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਾ ਤਾਂ ਗਰੇਵਾਲ ਦੀ ਗ੍ਰਿਫ਼ਤਾਰੀ ‘ਤੇ ਕੋਈ ਰੋਕ ਹੈ ਅਤੇ ਨਾ ਹੀ ਕੋਈ ਜ਼ਮਾਨਤ ਅਰਜ਼ੀ ਅਦਾਲਤ ਵਿੱਚ ਲੰਬਿਤ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ ਗੰਭੀਰ ਹਨ ਅਤੇ ਸ਼ੱਕੀ ਭੂਮਿਕਾ ਦੇ ਕਾਰਨ ਗਰੇਵਾਲ ਦੀ ਗ੍ਰਿਫ਼ਤਾਰੀ ਜ਼ਰੂਰੀ ਹੋ ਗਈ ਹੈ।

By Gurpreet Singh

Leave a Reply

Your email address will not be published. Required fields are marked *