ਚੰਡੀਗੜ੍ਹ : ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਪ੍ਰੀਸ਼ਦ ਦੇ 347 ਜ਼ੋਨਾਂ ਲਈ ਕੁੱਲ 1249 ਅਤੇ ਪੰਚਾਇਤ ਸੰਮਤੀਆਂ ਲਈ 2838 ਜ਼ੋਨਾਂ ਲਈ 8 ਹਜ਼ਾਰ ਦੇ ਕਰੀਬ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋ ਰਿਹਾ ਹੈ। ਹੁਣ ਤੱਕ ਦੇ ਆਏ ਨਤੀਜਿਆਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀਆਂ 347 ਜ਼ੋਨਾਂ ‘ਚੋਂ 15 ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਜ਼ਿਲ੍ਹਾ ਪ੍ਰੀਸ਼ਦ ਦੇ 15 ਅਤੇ ਪੰਚਾਇਤ ਸੰਮਤੀਆਂ ਦੇ 181 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਰਹੇ ਹਨ।
ਪੜ੍ਹੋ ਕਿਹੜਾ ਉਮੀਦਵਾਰ ਕਿੱਥੋਂ ਜਿੱਤਿਆ
ਰੋਪੜ ਦੇ ਆਮ ਆਦਮੀ ਪਾਰਟੀ ਦੇ ਲੋਧੀ ਮਾਜਰਾ ਬਲਾਕ ਸੰਮਤੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜੀਤ ਕੌਰ 400 ਤੋਂ ਵੱਧ ਵੋਟਾਂ ਨਾਲ ਜੇਤੂ
ਮੋਗਾ ‘ਚ ਜ਼ੋਨ ਦੌਲਤਪੁਰਾ ਅਕਾਲੀ ਦਲ ਦੇ ਉਮੀਦਵਾਰ ਗੁਰਸ਼ਰਨ ਸਿੰਘ ਢਿੱਲੋਂ ਨੇ ਆਪ ਉਮੀਦਵਾਰ ਅੰਗਰੇਜ਼ ਸਿੰਘ ਸਮਰਾ ਨੂੰ 9 ਵੋਟਾਂ ਨਾਲ ਹਰਾਇਆ
ਬਲਾਕ ਸੰਮਤੀ ਜ਼ੋਨ ਇਆਲੀ ਕਲਾਂ ਤੋਂ ਵਿਧਾਇਕ ਇਆਲੀ ਦੇ ਆਜ਼ਾਦ ਉਮੀਦਵਾਰ ਕਿਰਪਾਲ ਸਿੰਘ ਪਾਲਾ ਨੇ ਜਿੱਤੀ।
ਬਲਾਕ ਭੋਗਪੁਰ ਦੇ ਜ਼ੋਨ ਨੰਬਰ-1 ਤੋਂ ਕਾਂਗਰਸੀ ਉਮੀਦਵਾਰ ਬੀਬੀ ਪ੍ਰਭਾ ਮੰਡੇਰ ਜੇਤੂ ਕਰਾਰ
ਹਲਕਾ ਉੜਮੁੜ ਟਾਂਡਾ ਦੇ ਜ਼ੋਨ ਮੁਰਾਦਪੁਰ ਨਰਿਆਲ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਨਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਜਸਵਿੰਦਰ ਕੌਰ ਅਤੇ ਭਾਜਪਾ ਦੇ ਉਮੀਦਵਾਰ ਨੂੰ ਹਰਾਇਆ
ਬਲਾਕ ਸੰਮਤੀ ਸੀਟ ਸਿੱਧਵਾਂ ਬੇਟ ਤੋਂ ਕਾਂਗਰਸ ਦੇ ਨਿਰਮਲ ਸਿੰਘ 190 ਵੋਟਾਂ ਨਾਲ ਜਿੱਤੇ।
ਸਲੇਮਪੁਰ ਸੀਟ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਆਜ਼ਾਦ ਉਮੀਦਵਾਰ ਮਨਦੀਪ ਕੌਰ ਥਿੰਦ 181 ਵੋਟਾਂ ਨਾਲ ਜਿੱਤੇ।
ਭੂੰਦੜੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਪਾਲ ਕੌਰ 20 ਵੋਟਾਂ ਨਾਲ ਜਿੱਤੇ
