ਬਠਿੰਡਾ : ਬਠਿੰਡਾ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਲਈ ਬਲਾਕ ਪੱਧਰ ‘ਤੇ ਵੱਖ-ਵੱਖ 8 ਕਾਊਂਟਿੰਗ ਸੈਂਟਰ ਬਣਾਏ ਗਏ ਹਨ।
ਜ਼ਿਲਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਗਿਣਤੀ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿੱਥੇ ਲਗਭਗ 1120 ਕਾਊਟਿੰਗ ਸਟਾਫ਼ ਤੋਂ ਇਲਾਵਾ ਮਾਈਕ੍ਰੋ ਆਬਜ਼ਰਵਰਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਉੱਥੇ ਹੀ ਗਿਣਤੀ ਪ੍ਰਕਿਰਿਆ ਨੂੰ ਅਮਨ-ਅਮਾਨ ਕਰਵਾਉਣ ਲਈ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
