ਪੰਜਾਬ ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

ਗੁਰਪ੍ਰੀਤ ਸਿੰਘ :- ਅੱਜ ਐਤਵਾਰ (5 ਜੁਲਾਈ) ਨੂੰ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ ਲਈ ਸਵੇਰੇ 8 ਵਜੇ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ.ਵੀ.ਐਮ. ਰਾਹੀਂ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਹੋਵੇਗੀ।

ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ। ਅਮਨ-ਕਾਨੂੰਨ ਦੀ ਵਿਵਸਥਾ ਲਈ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੂਰਾ ਚੋਣ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਵੋਟਰ ਕਾਰਡ ਨਾਲ ਵੋਟਰ ਆਪਣਾ ਵੋਟ ਪਾ ਸਕਣਗੇ। ਜੇਕਰ ਕਿਸੇ ਵੋਟਰ ਪਾਸ ਵੋਟਰ ਕਾਰਡ ਨਹੀਂ ਹੈ, ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਸੁਤੰਤਰਤਾ ਸੈਨਾਨੀ ਪਹਿਚਾਣ ਪੱਤਰ (ਫੋਟੋ ਸਮੇਤ), ਬੈਂਕ ਜਾਂ ਡਾਕਘਰ ਵਲੋਂ ਜਾਰੀ ਫੋਟੋ ਵਾਲੀ ਕਾਪੀ ਦਿਖਾ ਕੇ ਵੋਟ ਪਾ ਸਕਣਗੇ।

By Gurpreet Singh

Leave a Reply

Your email address will not be published. Required fields are marked *