ਪੰਜਾਬ ਦੇ ਤਿੰਨ ਸ਼ਹਿਰਾਂ ‘ਚ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ.

ਗੁਰਪ੍ਰੀਤ ਸਿੰਘ :- ਪੰਜਾਬ ਦੇ ਤਿੰਨ ਸ਼ਹਿਰਾਂ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਜਾਰੀ ਹੈ। ਪਟਿਆਲਾ, ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪਟਿਆਲਾ ਦੇ 30 ਵਾਰਡਾਂ ਵਿੱਚ ਜਦਕਿ ਬਾਘਾਪੁਰਾਣਾ ਅਤੇ ਧਰਮਕੋਟ ਦੇ 22-22 ਵਾਰਡਾਂ ਵਿੱਚ ਵੋਟਿੰਗ ਹੋ ਰਹੀ ਹੈ।
ਇਨ੍ਹਾਂ ਚੋਣਾਂ ਵਿੱਚ ਕੁੱਲ 257 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਵੋਟਰ ਆਪਣੇ ਵੋਟ ਰਾਹੀਂ ਕਰਨਗੇ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿੱਚ ਕਾਫੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਵੋਟਿੰਗ ਪ੍ਰਕਿਰਿਆ ਅਤੇ ਚੋਣ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ।
ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਲਈ ਅੱਜ ਮੁੜ ਵੋਟਿੰਗ ਕਰਵਾਈ ਜਾ ਰਹੀ ਹੈ । ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਲਈ 123 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਈਵੀਐਮ ਰਾਹੀਂ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਇਨ੍ਹਾਂ ਚੋਣਾਂ ਵਿੱਚ ਕੁੱਲ 165 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ, ਜਦਕਿ 36 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲੈ ਲਏ ਹਨ। ਕਿਸੇ ਵੀ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਰੱਦ ਨਹੀਂ ਹੋਇਆ ਹੈ। ਇਨ੍ਹਾਂ 30 ਵਾਰਡਾਂ ਵਿੱਚ ਕੁੱਲ 1 ਲੱਖ 49 ਹਜ਼ਾਰ 768 ਵੋਟਰ ਹਨ, ਜੋ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।

ਪੰਜਾਬ ਰਾਜ ਚੋਣ ਕਮਿਸ਼ਨ, ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਬਾਘਾਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿੱਚ ਚੋਣਾਂ ਕਰਵਾਈਆਂ ਜਾਣਗੀਆਂ।

By Gurpreet Singh

Leave a Reply

Your email address will not be published. Required fields are marked *