ਦੀਨਾਨਗਰ ‘ਚ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਚ ਅੱਜ ਮੁੜ ਪੈਣਗੀਆਂ ਵੋਟਾਂ, ਸ਼ਾਮ ਨੂੰ ਹੀ ਨਿਕਲਣਗੇ ਨਤੀਜੇ

ਗੁਰਪ੍ਰੀਤ ਸਿੰਘ :- ਬੀਤੀ 13 ਜੂਨ ਨੂੰ ਨਗਰ ਕੌਂਸਲ ਦੀਨਾਨਗਰ ਦੀ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿਚ ਵੋਟਿੰਗ ਮਸ਼ੀਨ ’ਚ ਤਕਨੀਕੀ ਖਰਾਬੀ ਆਉਣ ਕਾਰਨ ਚੋਣ ਮੁਲਤਵੀ ਹੋ ਗਈ ਸੀ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਅੱਜ 15 ਜੂਨ ਦਿਨ ਸੋਮਵਾਰ ਨੂੰ ਦੀਨਾਨਗਰ ਵਿਖੇ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿਚ ਦੁਬਾਰਾ ਵੋਟਾਂ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਹੋਵੇਗੀ।ਇਹ ਵੀ ਪੜ੍ਹੋ : ਅੱਡਾ ਮਗਰਮੂਦੀਆਂ ਵਿਖੇ ਚੋਰਾਂ ਦੇ ਹੌਸਲੇ ਬੁਲੰਦ; ਘਰ ਬਾਹਰ ਖੜ੍ਹੇ 2 ਟਰੱਕਾਂ ‘ਚੋਂ 4 ਬੈਟਰੀਆਂ ਚੋਰੀਉਧਰ, ਵੋਟਿੰਗ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਵਾਰਡ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਵੱਲੋਂ ਆਪਣੀ ਜਿੱਤ ਯਕੀਨੀ ਬਣਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਕਿਉਂਕਿ ਜੋ ਇਥੋਂ ਇੱਕ ਅਜ਼ਾਦ ਉਮੀਦਵਾਰ ਸੀ, ਉਸ ਵੱਲੋਂ ਆਪਣਾ ਸਮਰਥਨ ਕਾਂਗਰਸ ਨੂੰ ਦੇ ਦਿੱਤਾ ਗਿਆ ਹੈ ਅਤੇ ਜੋ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਸੀ, ਉਹਨਾਂ ਵੱਲੋਂ ਆਪਣਾ ਸਮਰਥਨ ਆਮ ਆਦਮੀ ਪਾਰਟੀ ਨੂੰ ਦੇ ਦਿੱਤਾ ਗਿਆ ਹੈ ਜਿਸ ਕਾਰਨ ਹੁਣ ਤਿਕੋਣੀ ਟੱਕਰ ਦਾ ਮੁਕਾਬਲਾ ਰਹਿ ਗਿਆ ਹੈ। ਪਰ ਜੇਕਰ ਇਸ ਵਾਰਡ ਅੰਦਰ ਝਾਤ ਮਾਰੀ ਜਾਵੇ ਤਾਂ ਖਾਸ ਕਰਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਲਈ ਇਹ ਸੀਟ ਇੱਜ਼ਤ ਦਾ ਸਵਾਲ ਬਣ ਗਈ ਹੈ।

By Gurpreet Singh

Leave a Reply

Your email address will not be published. Required fields are marked *