ਛੱਤਬੀੜ ਚਿੜੀਆਘਰ ਵਿੱਚ ਵਾਕ-ਇਨ ਪਿੰਜਰਾ ਬਣਿਆ ਖਿੱਚ ਦਾ ਕੇਂਦਰ

CHATBIDH

ਛੱਤਬੀੜ ਚਿੜੀਆਘਰ ਵਿਖੇ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਧਿਆਨ ਦੇਣ ਯੋਗ ਹੈ ਕਿ ਇਸ ਚਿੜੀਆਘਰ ਵਿੱਚ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਪਿੰਜਰਾ (ਇੱਕ ਵੱਡਾ ਪਿੰਜਰਾ ਜਿੱਥੇ ਸੈਲਾਨੀ ਪੰਛੀਆਂ ਨੂੰ ਦੇਖ ਸਕਦੇ ਹਨ) ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਇੱਥੇ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਬਣਾਇਆ ਗਿਆ ਹੈ। ਲਗਭਗ 1200 ਮੀਟਰ ਦੇ ਜੰਗਲੀ ਜੀਵ ਸਫਾਰੀ ਖੇਤਰ ਵਿੱਚ 260 ਕੇਵੀ ਸਮਰੱਥਾ ਵਾਲਾ ਸੋਲਰ ਪਲਾਂਟ ਸਥਾਪਤ ਕਰਨ ਦੇ ਨਾਲ, ਚਾਰਦੀਵਾਰੀ ਨੂੰ ਵੀ ਮਜ਼ਬੂਤ ​​ਕੀਤਾ ਗਿਆ ਹੈ।

ਸ਼ੇਰ ਸਫਾਰੀ ਵਿੱਚ ਮਾਸਾਹਾਰੀ ਜਾਨਵਰਾਂ ਲਈ ਇੱਕ ਮਹੱਤਵਪੂਰਨ ਦੇਖਭਾਲ ਕੇਂਦਰ ਵੀ ਹੈ, ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ ਦੀ ਸਹੂਲਤ ਲਈ ਇੱਕ ਓਪਨ-ਏਅਰ ਚਿੜੀਆਘਰ ਸਿੱਖਿਆ ਪਲਾਜ਼ਾ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ, ਸਿੰਧੂ ਨਦੀ ਡੌਲਫਿਨ ਨੂੰ ਪੰਜਾਬ ਦਾ ਰਾਜ ਜਲ-ਜੀਵਨ ਘੋਸ਼ਿਤ ਕੀਤਾ ਗਿਆ ਹੈ ਅਤੇ 13 ਜੰਗਲੀ ਜੀਵ ਸੈਂਚੂਰੀਆਂ ਨੂੰ ਪਲਾਸਟਿਕ ਮੁਕਤ ਘੋਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਚੁਣੇ ਗਏ 100 ਵੈੱਟਲੈਂਡਜ਼ (ਜਲਗਾਹੋ) ਵਿੱਚ ਪੰਜਾਬ ਦੇ 5 ਵੈੱਟਲੈਂਡਜ਼ – ਹਰੀਕੇ, ਰੋਪੜ, ਕਾਜਲੀ, ਕੇਸ਼ੋਪੁਰ ਅਤੇ ਨੰਗਲ ਨੂੰ ਸ਼ਾਮਲ ਕੀਤਾ ਗਿਆ ਹੈ।

By nishuthapar1

Leave a Reply

Your email address will not be published. Required fields are marked *