ਪੰਜਾਬ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਲਈ ਚੇਤਾਵਨੀ ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ।

ਉੱਥੇ ਹੀ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਵਿਭਾਗ ਅਨੁਸਾਰ, ਮਾਨਸੂਨ ਅਜੇ ਪੰਜਾਬ ਨਹੀਂ ਪਹੁੰਚਿਆ ਹੈ, ਅਤੇ ਮੌਜੂਦਾ ਬਾਰਿਸ਼ ਪੱਛਮੀ ਗੜਬੜੀ ਕਾਰਨ ਹੈ।

ਮੌਸਮ ਵਿਭਾਗ ਅਨੁਸਾਰ, ਪਾਕਿਸਤਾਨ ਤੋਂ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਦਿੱਤਾ ਹੈ। ਨਤੀਜੇ ਵਜੋਂ, ਕਈ ਇਲਾਕਿਆਂ ਵਿੱਚ ਮੀਂਹ, ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਬੀਤੇ ਦਿਨ ਵੀਰਵਾਰ ਸ਼ਾਮ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲੀਆਂ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ।

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਦੱਸਿਆ ਕਿ 6, 7 ਅਤੇ 10 ਜੂਨ ਨੂੰ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਉਮੀਦ ਹੈ। ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਜਿਸ ਤੋਂ ਬਾਅਦ ਗਰਮੀ ਵਧ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *