ਗੁਰਪ੍ਰੀਤ ਸਿੰਘ :- ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੋਹਾਲੀ) ‘ਚ ਇੱਕ-ਦੁੱਕਾ ਥਾਵਾਂ ‘ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦਾ ਪੂਰਵ-ਅਨੁਮਾਨ ਵੀ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਤੇ ਫਿਰੋਜ਼ਪੁਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
8 ਅਕਤੂਬਰ ਨੂੰ 13 ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
9 ਅਕਤੂਬਰ ਨੂੰ 8 ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ਤੇ ਗਰਜ-ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
10 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੂਰਵ-ਅਨੁਮਾਨ ਲਗਾਇਆ ਗਿਆ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
