ਸੂਬੇ ਵਿੱਚ ਬਦਲਿਆ ਮੌਸਮ ਦਾ ਮਿਜਾਜ਼ ; ਕਈ ਥਾਵਾਂ ਤੇ ਸਵੇਰ ਤੋਂ ਹੀ ਪੈ ਰਿਹਾ ਮੀਂਹ

ਨੈਸ਼ਨਲ ਟਾਈਮਜ਼ ਬਿਊਰੋ :- ਚੜ੍ਹਦੇ ਹੀ ਸਾਉਣ ਨਾਲ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ। ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਸ ਮਹੀਨੇ ਆਮ ਦਿਨਾਂ ਵਿੱਚ 110.4 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂ ਕਿ ਇਸ ਵਾਰ 111.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *