ਜਲੰਧਰ- ਪੰਜਾਬ ‘ਚ ਜਿੱਥੇ ਕੁਝ ਦਿਨਾਂ ਤੋਂ ਰਾਹਤ ਮਿਲੀ ਸੀ ਹੁਣ ਉੱਥੇ ਹੀ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 16 ਤਾਰੀਖ਼ ਮਤਲਬ ਭਲਕੇ ਕਈ ਥਾਵਾਂ ‘ਤੇ ਬਿਜਲੀ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ‘ਚ ਪੰਜਾਬ ਦੇ ਜ਼ਿਲ੍ਹਾ ਬਠਿੰਡਾ, ਮੁਕਤਸਰ, ਫਰੀਦਕੋਟ, ਮਾਨਸਾ, ਸੰਗਰੂਰ, ਮੋਗਾ, ਪਟਿਆਲਾ, ਫਾਜ਼ਿਲਕਾ ਆਦਿ ਵਿਚ ਗਰਜ, ਬਿਜਲੀ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਿਸ ਕਾਰਨ ਸੂਬੇ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਆਉਣ ਵਾਲੇ ਦਿਨ 18 ਤੋਂ 20 ਤਾਰੀਖ਼ ਤੱਕ ਮੀਂਹ ਅਤੇ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਲਈ ਜਾਰੀ ਕੀਤਾ ਗਿਆ ਹੈ। ਇੱਥੇ ਦੱਸ ਦੇਈਏ ਫਿਲਹਾਲ 17 ਤਰੀਖ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।