ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਹਿੱਸਿਆਂ ‘ਚ ਧੂੜ ਭਰੀ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਮੀਂਹ ਦੇ ਚੱਲਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ-ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਉਮੀਦ ਹੈ।
ਅਗਲੇ 5 ਦਿਨ ਮੌਸਮ ਰਹੇਗਾ ਖੁਸ਼ਕ
ਮੌਸਮ ਵਿਭਾਗ ਮੁਤਾਬਕ, ਅੱਜ ਮੀਂਹ ਦੀ ਸੰਭਾਵਨਾ ਹੋਣ ਬਾਵਜੂਦ, ਅਗਲੇ 5 ਦਿਨ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਤਾਪਮਾਨ ਵਿੱਚ ਵਾਧਾ ਹੋਵੇਗਾ, ਜਿਸ ਨਾਲ ਗਰਮੀ ਵਧੇਗੀ। ਵਿਭਾਗ ਨੇ ਅਗਲੇ 5 ਦਿਨਾਂ ਲਈ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ।
28 ਮਾਰਚ ਤੋਂ ਤਾਪਮਾਨ ਵਿੱਚ ਹੋਵੇਗੀ ਵਾਧਾ
ਮਾਹਿਰਾਂ ਦੇ ਅਨੁਸਾਰ, 28 ਮਾਰਚ ਤੋਂ ਪੰਜਾਬ ‘ਚ ਤਾਪਮਾਨ ਹੌਲੀ-ਹੌਲੀ ਵਧੇਗਾ। ਅਗਲੇ ਹਫ਼ਤੇ ਤੱਕ ਇਹ 34 ਤੋਂ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਗਰਮੀ ਅਤੇ ਤੇਜ਼ ਧੁੱਪ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।