ਗੁਰਪ੍ਰੀਤ ਸਿੰਘ :- ਪੰਜਾਬ ’ਚ ਸ਼ੁੱਕਰਵਾਰ ਨੂੰ ਮੌਸਮ ਨੇ ਕਰਵਟ ਲਈ ਤੇ ਕੁਝ ਜ਼ਿਲ੍ਹਿਆਂ ’ਚ ਹਲਕੀ ਕਿਣਮਿਣ ਹੋਈ। ਮੌਸਮ ਵਿਭਾਗ ਅਨੁਸਾਰ ਸ਼ਨਿਚਰਵਾਰ ਤੇ ਐਤਵਾਰ ਨੂੰ ਵੀ ਕੁਝ ਥਾਵਾਂ ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 16 ਨਵੰਬਰ ਤੋਂ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਰਿਹਾ। ਇਸ ’ਚ ਪਿਛਲੇ ਦਿਨ ਦੇ ਮੁਕਾਬਲੇ 0.1 ਡਿਗਰੀ ਦਾ ਵਾਧਾ ਹੋਇਆ। ਸੂਬੇ ’ਚ ਸਭ ਤੋਂ ਵੱਧ 31.9 ਡਿਗਰੀ ਸੈਲਸੀਅਸ ਤਾਪਮਾਨ ਫ਼ਰੀਦਕੋਟ ’ਚ ਦਰਜ ਕੀਤਾ ਗਿਆ।
ਪੰਜਾਬ ‘ਚ ਮੌਸਮ ਲਵੇਗਾ ਕਰਵਟ, ਅੱਜ ਤੇ ਕੱਲ੍ਹ ਕਈ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੇ ਆਸਾਰ
